ਕੈਪਸ਼ਨ : ਮਾਉਂਟ ਲਿਟਰਾ ਜੀ ਸਕੂਲ ਵਿਖੇ ਪੰਡਿਤ ਜਵਾਹਰ ਲਾਲ ਨਹਿਰੂੁ ਦਾ ਜਨਮ ਦਿਨ ਮਨਾਉਂਦੇ ਹੋਏ ਬੱਚੇ।

ਨੰਬਰ : 14 ਮੋਗਾ 4 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ 'ਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਤੌਰ ਤੇ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਨੂੰ ਯਾਦ ਕੀਤਾ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਚਾਚਾ ਨਹਿਰੂ ਦੀ ਜਸਵੀਰ ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਬੱਚਿਆਂ ਨੂੰ ਦੱਸਿਆ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਬੱਚਿਆ ਨਾਲ ਬਹੁਤ ਪਿਆਰ ਕਰਦੇ ਸਨ। ਇਸ ਮੌਕੇ ਬੱਚਿਆ ਨੇ ਰੰਗਾਰੰਗ ਪ੍ਰਰੋਗਰਾਮ ਪੇਸ਼ ਕਰਕੇ ਚਾਰ ਚੰਨ੍ਹ ਲਾਏ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਅਧਿਆਪਕਾਂ ਤੇ ਬੱਚਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।