- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐੱਮ ਸਰ ਕਾਰੀ ਸੀਨੀ ਅਰ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਪੀਐੱਮ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਖੇਡਾਂ ਦੇ ਖ਼ੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਲਈ ਮਾਣਮੱਤੀ ਪ੍ਰਾਪਤੀ ਕੀਤੀ ਹੈ। ਸਕੂਲ ਦੇ ਇੰਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਪਹਿਲਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਗੋਧੇਵਾਲਾ ਸਟੇਡੀਅਮ, ਮੋਗਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ 100 ਮੀਟਰ ਦੌੜ, 200 ਮੀਟਰ ਦੌੜ, ਸ਼ਾਟ ਪੁੱਟ ਅਤੇ ਲੌਂਗ ਜੰਪ ਵਰਗੀਆਂ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਨਾਮ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਬੱਚਿਆਂ ਦੀ ਇੰਚਾਰਜ ਕੁਲਦੀਪ ਕੌਰ ਨੇ ਬੱਚਿਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਉਨ੍ਹਾਂ ਦੀ ਮਿਹਨਤ ਅਤੇ ਮਾਰਗਦਰਸ਼ਨ ਸਦਕਾ ਹੀ ਬੱਚਿਆਂ ਨੇ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਵਿਦਿਆਰਥੀਆਂ ਅਤੇ ਇੰਚਾਰਜ ਮੈਡਮ ਦੀ ਇਸ ਪ੍ਰਾਪਤੀ