- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੀਐੱਲਐੱਫ ਸਕੂਲ ਵਿਖੇ ਸਕੂਲ ਮੈਨੇਜਮੈਂਟ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਟੀਐੱਲਐੱਫ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਵਰਗੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਇਸ ਮਹੱਤਵਪੂਰਨ ਦਿਨ ਦੀ ਮਹੱਤਤਾ ਅਤੇ ਪੰਡਿਤ ਨਹਿਰੂ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਵੱਲੋਂ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਇਮਾਨਦਾਰ ਯਤਨਾਂ ਦੀ ਸ਼ਲਾਘਾ ਕਰਦਿਆਂ ਕੀਤੀ ਗਈ। ਉਨ੍ਹਾਂ ਬੱਚਿਆਂ ਨੂੰ ਆਤਮ-ਵਿਸ਼ਵਾਸ, ਸਕਾਰਾਤਮਕ ਸੋਚ ਅਤੇ ਸਮਰਪਣ ਦੀ ਭਾਵਨਾ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਭਾਵਪੂਰਨ ਪ੍ਰਾਰਥਨਾ ਨਾਲ ਹੋਈ। ਇਸ ਤੋਂ ਬਾਅਦ ਸੁਮਨ ਜਿੰਦਲ ਅਤੇ ਸ਼ੀਤਲ ਨੇ ਬਚਪਨ ਦੀ ਮਹੱਤਤਾ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਵਿਰਾਸਤ ਬਾਰੇ ਪ੍ਰੇਰਨਾਦਾਇਕ ਵਿਚਾਰ ਪੇਸ਼ ਕੀਤੇ। ਅਧਿਆਪਕਾਂ ਵੱਲੋਂ ਇੱਕ ਮਨੋਰੰਜਕ ਨਾਟਕ ਅਤੇ ਨਾਚ ਦੀ ਪੇਸ਼ਕਾਰੀ ਰਾਹੀਂ ਸਮਾਗਮ ਨੂੰ ਹੋਰ ਵੀ ਦਿਲਚਸਪ ਬਣਾਇਆ ਗਿਆ ਅਤੇ ਬੱਚਿਆਂ ਨੂੰ ਚੰਗੇ ਜੀਵਨ ਮੁੱਲਾਂ ਅਤੇ ਸਕਾਰਾਤਮਕ ਸੋਚ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ‘ਦਿਲ ਹੈ ਛੋਟਾ ਸਾ’ ਗੀਤ ਦੀ ਮਿੱਠੀ ਪੇਸ਼ਕਾਰੀ, ‘ਇੱਕ ਕਲਾਸ ਦਾ ਦ੍ਰਿਸ਼’ ਨਾਮਕ ਹਾਸਰਸ ਨਾਟਕ, ਜੋਸ਼ ਭਰਪੂਰ ਨਾਚ ਦੀਆਂ ਪੇਸ਼ਕਾਰੀਆਂ ਅਤੇ ਮੰਜੂ ਸ਼ਰਮਾ ਵੱਲੋਂ ਸੁਣਾਈ ਗਈ ਭਾਵਪੂਰਨ ਕਵਿਤਾ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਮਨਪ੍ਰੀਤ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਮਾਗਮ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਉਨ੍ਹਾਂ ਦੇ ਬੱਚਿਆਂ ਪ੍ਰਤੀ ਅਥਾਹ ਪਿਆਰ ਅਤੇ ਸਨੇਹ ਦੀ ਯਾਦ ਵਿੱਚ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ।ਪੂਰੇ ਸਮਾਗਮ ਦੌਰਾਨ ਪਿਆਰ, ਸਨੇਹ ਅਤੇ ਬਚਪਨ ਦੀਆਂ ਮਾਸੂਮ ਭਾਵਨਾਵਾਂ ਦੀ ਝਲਕ ਦੇਖਣ ਨੂੰ ਮਿਲੀ, ਜਿਸ ਨੇ ਇਸ ਦਿਨ ਨੂੰ ਸਾਰਿਆਂ ਲਈ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।