- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਮੁਹਾਰ ਵਿਖੇ ਬਾਲ ਦਿਵਸ ਸਲਾਨਾ ਖੇਡ ਦਿਵਸ ਦੇ ਰੂਪ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੂੰ ਚਾਰ ਗਰੁੱਪ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਸਾਹਿਬਜ਼ਾਦਾ ਜੋਰਾਵਰ ਸਿੰਘ ਹਾਊਸ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਰੂਪ ਵਿਚ ਵੰਡ ਕੇ ਅੰਤਰ ਹਾਊਸ ਖੇਡ ਮੁਕਾਬਲੇ ਕਰਾਏ ਗਏ ਵਿਦਿਆਰਥੀ ਨੇ ਬਹੁਤ ਉਤਸ਼ਾਹ ਨਾਲ ਖੇਡਾਂ ਵਿਚ ਭਾਗ ਲਿਆ ਅਤੇ ਨਾਲ ਹੀ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਜੇਤੂ ਵਿਦਿਆਰਥੀਆਂ ਨੂੰ ਤਮਗਿਆਂ ਨਾਲ ਸਨਮਾਨ ਦਿੱਤਾ ਗਿਆ ਜਦਕਿ ਬੈਸਟ ਐਥਲੀਟ ਲੜਕੀ ਪਾਵਨੀ ਬੈਸਟ ਐਥਲੀਟ ਲੜਕਾ ਨਵਜੋਤ ਸਿੰਘ ਐਲਾਨਿਆ ਗਿਆ। ਂਇਸ ਮੌਕੇ ਸਮੁੱਚੀ ਟਰਾਫ਼ੀ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੂੰ ਦਿੱਤੀ ਗਈ। ਸਕੂਲ ਪ੍ਰਿੰਸੀਪਲ ਹਰਪ੍ਰੀਤ ਸਿੰਘ ਦੀ ਅਗਵਾਈ ਅਤੇ ਬਲਜੀਤ ਕੌਰ ਦੇ ਸੁਚੱਜੀ ਦੇਖਭਾਲ ਵਿਚ ਖੇਡ ਦਿਵਸ ਸੰਪੂਰਨ ਹੋਇਆ। ਇਸ ਦੌਰਾਨ ਸਮੁੱਚੇ ਰੂਪ ਵਿਚ ਕੋਮਲਪ੍ਰੀਤ ਕੌਰ, ਜਸਦੀਪ ਕੌਰ, ਰਾਜਵਿੰਦਰ ਕੌਰ, ਨਿਰਮਲਜੀਤ ਸਿੰਘ ਅਤੇ ਪਰਵਿੰਦਰ ਸਿੰਘ ਆਦਿ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਚਰਨਜੀਤ ਰਾਣੀ, ਨਵਜੋਤ ਕੌਰ, ਗਗਨਦੀਪ ਕੌਰ, ਬਲਵੀਰ ਸਿੰਘ ਅਤੇ ਵੀਰਪਾਲ ਕੌਰ ਆਦਿ ਹਾਜ਼ਰ ਸਨ।