ਜ਼ਿਲ੍ਹਾ ਪੱਧਰ ’ਤੇ ਸੀਐੱਚਓਜ਼ ਦੀ ਟ੍ਰੇਨਿੰਗ ਕਰਵਾਈ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ
Publish Date: Wed, 18 Mar 2026 04:09 PM (IST)
Updated Date: Thu, 19 Mar 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਜ਼ਿਲ੍ਹਾ ਮੋਗਾ ਵਿਚ ਕਮਿਊਨਿਟੀ ਹੈਲਥ ਅਫ਼ਸਰਾਂ ਸੀਐੱਚਓ ਲਈ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਇਹ ਟ੍ਰੇਨਿੰਗ ਆਯੁਸ਼ਮਾਨ ਆਰੋਗਿਆ ਕੇਂਦਰ (ਆਮ ਆਦਮੀ ਕਲੀਨਿਕ) ਪ੍ਰੋਗਰਾਮ ਅਧੀਨ ਡਾਇਗਨੋਸਟਿਕ ਅਤੇ ਉਪਕਰਣ ਕਿੱਟ ਦੀ ਸਹੀ ਵਰਤੋਂ ਸਬੰਧੀ ਕਰਵਾਈ ਗਈ। ਇਸ ਮੌਕੇ ਟ੍ਰੇਨਿੰਗ ਦੀ ਅਗਵਾਈ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰੀਤੂ ਜੈਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਸੇਵਾਵਾਂ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਸੀਐੱਚਓ ਅਤੇ ਐੱਮਪੀਐੱਚ ਡਬਲਊ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਟ੍ਰੇਨਿੰਗ ਦੌਰਾਨ ਡਾਇਗਨੋਸਟਿਕ ਕਿੱਟ ਦੀ ਵਰਤੋਂ, ਮਰੀਜ਼ਾਂ ਦੀ ਸੰਭਾਲ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਸੁਧਾਰਣ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਸਿੱਧੂ ਡੀਡੀਐੱਚਓ ਮੋਗਾ ਨੇ ਮੂੰਹ ਦੇ ਕੈਂਸਰ ਅਤੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਵੀ ਦੱਸਿਆ। ਇਸ ਮੌਕੇ ਡਾ. ਅਕੰਸ਼ਾ ਮਿੱਤਲ ਨੇ ਵੀ ਸਟਾਫ਼ ਨੂੰ ਸੰਬੋਧਨ ਕੀਤਾ। ਇਸ ਮੌਕੇ ਪਰਵੀਨ ਸ਼ਰਮਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਨੇ ਕਿਹਾ ਕਿ ਇਸ ਟ੍ਰੇਨਿੰਗਾਂ ਦੇ ਨਾਲ ਸਿਹਤ ਕਰਮਚਾਰੀਆਂ ਦੀ ਸਮਰੱਥਾ ਵਿਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ।