ਵਿਸ਼ਵ ਮੂੰਹ ਸਿਹਤ ਦਿਵਸ ਸਬੰਧੀ ਬੈਨਰ ਜਾਰੀ ਕੀਤਾ
ਸਿਹਤ ਅਤੇ ਪਰਿਵਾਰ ਭਲਾਈ
Publish Date: Fri, 20 Mar 2026 03:28 PM (IST)
Updated Date: Sat, 21 Mar 2026 04:01 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦੀ ਯੋਗ ਅਗਵਾਈ ਹੇਠ ਅਤੇ ਡਿਪਟੀ ਡਾਇਰੈਕਟਰ ਹੈਲਥ ਆਫਿਸਰ ਡਾ. ਗੁਰਪ੍ਰੀਤ ਸਿੱਧੂ ਦੀ ਅਗਵਾਈ ਵਿਚ ਵਿਸ਼ਵ ਮੂੰਹ ਸਿਹਤ ਦਿਵਸ 2026 ਮੌਕੇ ਜਾਗਰੂਕਤਾ ਲਈ ਬੈਨਰ ਜਾਰੀ ਕੀਤਾ ਗਿਆ। ਇਸਦੇ ਨਾਲ ਹੀ ਲੋਕਾਂ ਨੂੰ ਮੂੰਹ ਦੀ ਸਿਹਤ ਸੰਬੰਧੀ ਜਾਗਰੂਕ ਕਰਨ ਲਈ ਜਾਣਕਾਰੀ ਪੂਰਨ ਪੰਫ਼ਲੈਟ ਵੀ ਜਾਰੀ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਮੂੰਹ ਦੀ ਸਿਹਤ ਸਰੀਰ ਦੀ ਕੁੱਲ ਸਿਹਤ ਨਾਲ ਜੁੜੀ ਹੋਈ ਹੈ ਅਤੇ ਸਮੇਂ-ਸਮੇਂ ’ਤੇ ਜਾਂਚ ਅਤੇ ਸਫ਼ਾਈ ਬਹੁਤ ਜ਼ਰੂਰੀ ਹੈ। ਇਸ ਮੌਕੇ ਡਾ. ਗੌਤਮਬੀਰ ਸੋਢੀ ਦੰਦਾਂ ਦੇ ਰੋਗਾਂ ਦੇ ਮਾਹਿਰ ਸਿਵਿਲ ਹਸਪਤਾਲ ਮੋਗਾ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਦਿਨ ਵਿਚ ਦੋ ਵਾਰ ਦੰਦ ਸਾਫ਼ ਕਰਨ ਅਤੇ ਮੂੰਹ ਨਾਲ ਸਬੰਧਤ ਕਿਸੇ ਵੀ ਸਮੱਸਿਆ ਲਈ ਤੁਰੰਤ ਡਾਕਟਰ ਨਾਲ ਸੰਪਰਕ ਕਰਨ। ਇਹ ਮੁਹਿੰਮ ਲੋਕਾਂ ਵਿਚ ਜਾਗਰੂਕਤਾ ਵਧਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਇਸ ਮੌਕੇ ਡਾ ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਚਰਨ ਕੌਰ ਸੁਪਰਡੈਂਟ, ਗੁਰਬਚਨ ਸਿੰਘ ਕੰਗ ਸੁਪਰਡੈਂਟ, ਹਰਜਿੰਦਰ ਕੌਰ ਇੰਚਾਰਜ ਮਾਸ ਮੀਡੀਆ ਵਿੰਗ, ਅਮਨਦੀਪ ਸਟੈਨੋ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।