ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਮਾਣਯੋਗ ਜਸਟਿਸ ਅਜੇ ਤਿਵਾੜੀ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਅਰੁਣ ਗੁਪਤਾ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਨਦੀਪ ਪੰਨੂ ਦੀ ਅਗਵਾਈ ਹੇਠ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਮਰੀਸ਼ ਕੁਮਾਰ ਦੁਆਰਾ ਮੋਗਾ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਐਸ.ਪੀ., ਡੀ.ਐੱਸ.ਪੀ. ਤੇ ਅੱੈਸਐੱਚਓ ਨੂੰ ਪ੍ਰਰੀ-ਅਰੈਸਟ, ਅਰੈਸਟ ਤੇ ਰਿਮਾਂਡ ਸਟੇਜ਼ ਤੇ ਕਾਨੂੰਨੀ ਸਹਾਇਤਾ ਸਬੰਧੀ ਟੇ੍ਨਿੰਗ ਦਿੱਤੀ ਗਈ।

ਸੀਜੇਐੱਮ ਅਮਰੀਸ਼ ਕੁਮਾਰ ਨੇ ਸਭ ਤੋਂ ਪਹਿਲਾਂ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਮੁਆਵਜ਼ਾ ਸਕੀਮ, ਲੋਕ ਅਦਾਲਤਾਂ, ਮੈਡੀਏਸ਼ਨ ਆਦਿ ਬਾਰੇ ਜਾਗਰੂਕ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦੁਆਰਾ ਪੁਲਿਸ ਅਧਿਕਾਰੀਆਂ ਨੂੰ ਪ੍ਰਰੀ-ਅਰੈਸਟ, ਅਰੈਸਟ ਅਤੇ ਰਿਮਾਂਡ ਸਟੇਜ 'ਤੇ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਤੇ ਜਾਣਕਾਰੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੇ ਵਿਅਕਤੀ ਨੂੰ ਅਰੈਸਟ ਕਰਨ ਤੋਂ ਪਹਿਲਾਂ ਉਸ ਨੂੰ ਦੱਸਿਆ ਜਾਵੇ ਕਿ ਉਸ ਨੂੰ ਕਿਸ ਜੁਰਮ ਕਰ ਕੇ ਅਰੈਸਟ ਕੀਤਾ ਜਾ ਰਿਹਾ ਹੈ ਅਤੇ ਉਸ ਨੂੰ ਜਾਣਕਾਰੀ ਦਿੱਤੀ ਜਾਵੇ ਕਿ ਕਿਸੇ ਵੀ ਤਰ੍ਹਾਂ ਦੀ ਲੀਗਲ ਸਲਾਹ ਜਾਂ ਸਹਾਇਤਾ ਦੀ ਲੋੜ ਹੈ ਤਾਂ ਉਸ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦਫ਼ਤਰ ਦੇ ਨੰਬਰ ਤੇ ਸੰਪਰਕ ਕਰਵਾਇਆ ਜਾਵੇ ਜਾਂ ਫਿਰ ਟੋਲ ਫਰੀ ਨੰਬਰ 1968 ਡਾਇਲ ਕਰਨ ਦੀ ਸਲਾਹ ਦਿੱਤੀ ਜਾਵੇ।ਇਸ ਤੋਂ ਬਾਅਦ ਉਨ੍ਹਾਂਪੁਲਿਸ ਅਧਿਕਾਰੀਆਂ ਨੂੰ ਐਮ.ਏ.ਸੀ.ਟੀ ਕੇਸਾਂ ਸਬੰਧੀ ਵੀ ਟੇ੍ਨਿੰਗ ਦਿੱਤੀ।