ਲਾਇਨਜ਼ ਕਲੱਬ ਮੋਗਾ ਰਾਇਲ ਦੀ ਟੀਮ ਸਨਮਾਨਿਤ
ਲਾਈਨਜ ਇੰਟਰਨੈਸ਼ਨਲਮੁੱਖ ਮਹਿਮਾਨ ਡਿਸਟ੍ਰਿਕਟ ਗਵਰਨਰ ਅਮ੍ਰਿਤਪਾਲ ਸਿੰਘ ਜਾਦੂ ਨੂੰ ਸਨਮਾਨਿਤ ਕਰਦੇ ਹੋਏ ਨਵੀਨ ਸਿੰਗਲਾ ਤੇ ਹੋਰ।
Publish Date: Sun, 05 Apr 2026 06:15 PM (IST)
Updated Date: Mon, 06 Apr 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਲਾਈਨਜ ਇੰਟਰਨੈਸ਼ਨਲ ਡਿਸਟ੍ਰਿਕਟ 321-ਐਫ ਵੱਲੋਂ ਸ਼ਨੀਵਾਰ ਨੂੰ ਰੀਜਨਲ ਕਾਨਫਰੰਸ ‘ਅਵਨੀਤ-2026’ ਦਾ ਆਯੋਜਨ ਪ੍ਰਧਾਨ ਆਸ਼ੀਸ਼ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਲਾਈਨਜ ਭਵਨ ਵਿਚ ਕਰਵਾਏ ਗਏ ਇਸ ਸਮਾਗਮ ਦੌਰਾਨ ਲਾਈਨਜ਼ ਕਲੱਬ ਮੋਗਾ ਰਾਇਲ ਦੀ ਪੂਰੀ ਟੀਮ ਨੂੰ ਉਨ੍ਹਾਂ ਦੇ ਉਤਕ੍ਰਿਸ਼ਟ ਸਮਾਜ ਸੇਵਾ ਕਾਰਜਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਨਵੀਨ ਸਿੰਗਲਾ ਦੇ ਨਾਲ ਸੰਜੀਵ ਸ਼ਰਮਾ, ਮੈਂਬਰ ਸੁਰਿੰਦਰ ਸਿੰਗਲਾ ਅਤੇ ਮੈਂਬਰ ਅਮਨ ਸ਼ਰਮਾ ਨੂੰ ਸਾਲ ਭਰ ਦੌਰਾਨ ਸਭ ਤੋਂ ਵਧੀਆ ਅਤੇ ਪ੍ਰਭਾਵਸ਼ਾਲੀ ਪ੍ਰੋਜੈਕਟ ਲਾਗੂ ਕਰਨ ਲਈ ਖਾਸ ਮਾਨ-ਸਨਮਾਨ ਦਿੱਤਾ ਗਿਆ। ਇਸ ਮੌਕੇ ਕਾਰਜਕ੍ਰਮ ਦੇ ਮੁੱਖ ਮਹਿਮਾਨ ਡਿਸਟ੍ਰਿਕਟ ਗਵਰਨਰ ਅਮ੍ਰਿਤਪਾਲ ਸਿੰਘ ਜਾਦੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਾਇਅਨਜ਼ ਕਲੱਬ ਮੋਗਾ ਰਾਇਲ ਜ਼ਿਲ੍ਹੇ ਦਾ ਬਹੁਤ ਹੀ ਸਰਗਰਮ ਅਤੇ ਅਗੇਤਰਨ ਕਲੱਬ ਹੈ, ਜੋ ਸਮਾਜ ਸੇਵਾ ਦੇ ਖੇਤਰ ਵਿਚ ਲਗਾਤਾਰ ਉੱਚ ਕੋਟੀ ਦੇ ਕਾਰਜ ਕਰਦਾ ਆ ਰਿਹਾ ਹੈ। ਉਨ੍ਹਾਂ ਕਲੱਬ ਦੀ ਟੀਮ ਦੀ ਸੰਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਯਤਨ ਹੋਰ ਸੰਗਠਨਾਂ ਲਈ ਵੀ ਪ੍ਰੇਰਣਾ ਸਰੋਤ ਹਨ। ਇਸ ਮੌਕੇ ਉਂਨ੍ਹਾਂ ਕਲੱਬ ਦੀਆਂ ਉਪਲਬਧੀਆਂ ਦੀ ਪ੍ਰਸ਼ੰਸਾ ਕਰਦਿਆਂ ਟੀਮ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਸਮਾਜ ਭਲਾਈ ਲਈ ਇਸੇ ਤਰ੍ਹਾਂ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਲੱਬ ਦੇ ਪ੍ਰਧਾਨ ਨਵੀਨ ਸਿੰਗਲਾ ਨੇ ਕਿਹਾ ਕਿ ਕਲੱਬ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਵਿੱਚ ਨਵੇਂ ਪ੍ਰੋਜੈਕਟ ਸ਼ੁਰੂ ਕਰੇਗਾ। ਖਾਸ ਤੌਰ ‘ਤੇ ਬੱਚਿਆਂ ਦੀ ਸਿੱਖਿਆ ਅਤੇ ਜ਼ਰੂਰਤਮੰਦ ਵਰਗ ਦੀ ਸਹਾਇਤਾ ‘ਤੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜੇ ਕਿਸੇ ਗਰੀਬ ਪਰਿਵਾਰ ਨੂੰ ਮਦਦ ਦੀ ਲੋੜ ਹੋਵੇ ਤਾਂ ਉਹ ਕਲੱਬ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।