ਧਾਰਮਿਕ ਸਥਾਨਾਂ ਦੀ ਮਰਿਆਦਾ ਨਾਲ ਸਮਝੌਤਾ ਬਰਦਾਸ਼ਤ ਨਹੀਂ
ਧਾਰਮਿਕ ਸਥਾਨਾਂ ਦੇ ਨੇੜੇ ਸ਼ਰਾਬ ਦੇ
Publish Date: Tue, 17 Feb 2026 05:04 PM (IST)
Updated Date: Wed, 18 Feb 2026 04:06 AM (IST)

ਮੋਗਾ ‘ਚ 100 ਮੀਟਰ ਦੇ ਘੇਰੇ ’ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਹਟਾਉਣ ਦੀ ਮੰਗ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਧਾਰਮਿਕ ਸਥਾਨਾਂ ਦੇ ਨੇੜੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਖੁੱਲ੍ਹਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਸ਼ਿਵ ਸੈਨਾਂ ਹਿੰਦੁਸਤਾਨ ਦੇ ਪ੍ਰਧਾਨ ਗਗਨ ਨੌਹਰੀਆ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ਦੇ 100 ਮੀਟਰ ਦੇ ਘੇਰੇ ’ਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਇਹ ਸਮਾਜਕ ਸਦਭਾਵਨਾ ਲਈ ਵੀ ਠੀਕ ਨਹੀਂ। ਗਗਨ ਨੌਹਰੀਆ ਨੇ ਕਿਹਾ ਕਿ ਮੰਦਰਾਂ, ਗੁਰਦੁਆਰਿਆਂ, ਮਸਜਿਦਾਂ ਅਤੇ ਹੋਰ ਧਾਰਮਿਕ ਸਥਾਨਾਂ ਤੇ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ। ਅਜਿਹੇ ਪਵਿੱਤਰ ਸਥਾਨਾਂ ਦੇ ਨੇੜੇ ਸ਼ਰਾਬ ਦੇ ਠੇਕੇ ਜਾਂ ਮੀਟ ਦੀਆਂ ਦੁਕਾਨਾਂ ਦਾ ਹੋਣਾ ਲੋਕਾਂ ਦੀ ਆਸਥਾ ਦੇ ਖਿਲਾਫ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਮਾਮਲਾ ਸਿਰਫ਼ ਇਕ ਸੰਗਠਨ ਦਾ ਨਹੀਂ, ਸਗੋਂ ਪੂਰੇ ਸਮਾਜ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਜੇਕਰ ਨਿਯਮਾਂ ਦੀ ਪਾਲਣਾ ਯਕੀਨੀ ਨਾ ਬਣਾਈ ਗਈ ਤਾਂ ਲੋਕਾਂ ਵਿਚ ਰੋਸ ਵਧ ਸਕਦਾ ਹੈ ਗਗਨ ਨੌਹਰੀਆ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਸਲੇ ਤੇ ਜਾਗਰੂਕਤਾ ਫੈਲਾਉਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਪੰਜਾਬ ਸ਼ਿਵ ਸੇਨਾ ਹਿੰਦੁਸਤਾਨ ਵੱਲੋਂ ਸ਼ਾਂਤਮਈ ਤਰੀਕੇ ਨਾਲ ਆੰਦੋਲਨ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਧਾਰਮਿਕ ਸਥਾਨਾਂ ਤੋਂ 100 ਮੀਟਰ ਦੇ ਅੰਦਰ ਸ਼ਰਾਬ ਦੇ ਠੇਕੇ ਨਾ ਹੋਣ ਮੀਟ ਦੀਆਂ ਦੁਕਾਨਾਂ ਨੂੰ ਦੂਰ ਸਥਾਨਾਂ ਤੇ ਸ਼ਿਫਟ ਕੀਤਾ ਜਾਵੇ, ਨਿਯਮਾਂ ਦੀ ਪਾਲਣਾ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।