- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਵਿਭਾਗ ਵੱਲੋਂ ਵਿਚ 20-20 ਸਾਲਾਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਸਿੱਖਿਆ ਵਿਭਾਗ ਵੱਲੋਂ ਵਿਚ 20-20 ਸਾਲਾਂ ਤੋਂ ਕੰਮ ਕਰਦੇ ਸਮਗਰਾ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀਆਂ ਨੂੰ ਮਿਲਦੀ 50-50 ਹਜ਼ਾਰ ਤਨਖ਼ਾਹ ਨੂੰ ਘਟਾ ਕੇ ਸਿਰਫ 19 ਹਜ਼ਾਰ ’ਤੇ ਪੱਕੇ ਕਰਨ ਦਾ ਵਿਰੋਧ ਕਰਦੇ ਕਰਮਚਾਰੀਆਂ ਉੱਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਾਰੀ ਲਾਠੀਚਾਰਜ ਕੀਤਾ ਅਤੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੁਛਾੜਾਂ ਮਾਰੀਆਂ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਇਨ੍ਹਾਂ ਮੁਲਾਜ਼ਮਾਂ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕਰਦੇ ਹੋਏ ਦੱਸਿਆ 20 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਵੀ ਇਨ੍ਹਾਂ ਉੱਪਰ 3 ਸਾਲ ਦਾ ਪਰਖ਼ ਕਾਲ ਪੂਰਾ ਕਰਨ ਦੀ ਸ਼ਰਤ ਮੜ੍ਹ ਦਿੱਤੀ ਹੈ ਜੋਕਿ ਇਨ੍ਹਾਂ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ। ਬੀਪੀਈਓ ਦਫਤਰਾਂ ਅਤੇ ਡੀਈਓ ਦਫ਼ਤਰਾਂ ਵਿਚ ਕੰਮ ਕਰਦੇ ਇਹ ਮੁਲਾਜ਼ਮ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਵਿਚ ਇਕ ਕੜੀ ਵਜੋਂ ਕੰਮ ਕਰਦੇ ਹਨ ਅਤੇ ਨਿੱਤ ਦਿਨ ਸਕੂਲਾਂ ਦੇ ਗ੍ਰਾਂਟਾਂ, ਮਿਡਡੇਮੀਲ ਅਤੇ ਹੋਰ ਅੰਕੜੇ ਇਕੱਠੇ ਕਰਕੇ ਵਿਭਾਗ ਨੂੰ ਭੇਜਦੇ ਹਨ ਇਨ੍ਹਾਂ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਨਾਂ ’ਤੇ ਇਨ੍ਹਾਂ ਦੀ ਤਨਖਾਹ ਘਟਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਆਗੂਆਂ ਨੇ ਮੰਗ ਕੀਤੀ ਕਿ 15 ਜਨਵਰੀ 2015 ਦਾ ਮੁਲਾਜ਼ਮ ਮਾਰੂ ਪੱਤਰ ਪਿਛਲੇ ਦਸ ਸਾਲ ਤੋਂ ਨਵੇਂ ਭਰਤੀ ਹੋਣ ਵਾਲੇ ਠੇਕੇ ਤੋਂ ਪੱਕੇ ਹੋਣ ਵਾਲੇ ਮੁਲਾਜ਼ਮਾਂ ਦਾ ਸੋਸ਼ਣ ਕਰ ਰਿਹਾ ਹੈ ਸਿਤਮਜ਼ਰੀਫੀ ਇਹ ਹੈ ਕਿ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਵੀ ਪ੍ਰੋਬੇਸ਼ਨ ਪੀਰਡ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ ਦਾ ਫ਼ੈਸਲਾ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਹਾਸੋਹੀਣੀ ਗੱਲ ਇਹ ਹੈ ਕਿ ਗੱਲ-ਗੱਲ ’ਤੇ ਦੂਜੀਆਂ ਸਰਕਾਰਾਂ ਨੂੰ ਕੋਸਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰਾਂ ਦੇ ਫ਼ੈਸਲਿਆਂ ਨੂੰ ਸੁਪਰੀਮ ਕੋਰਟ ’ਚ ਡਿਫੈਂਡ ਕਰ ਰਹੀ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨ ਦਾਸ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾਂ, ਜ਼ਿਲ੍ਹਾ ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਨੂੰ ਮਿਲਦੀ ਤਨਖ਼ਾਹ ਸੁਰੱਖਿਅਤ ਕਰਦੇ ਹੋਏ ਇਨ੍ਹਾਂ ਨੂੰ ਪੁਰਾਣੇ ਪੰਜਾਬ ਪੇ ਸਕੇਲ ਉੱਪਰ ਰੈਗੂਲਰ ਕੀਤਾ ਜਾਵੇ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਦਬਾਅ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਕਰਦੇ ਰਹਿਣਗੇ। ਇਸ ਸਮੇਂ ਅਮਰਦੀਪ ਸਿੰਘ ਬੁੱਟਰ, ਸਵਰਨਜੀਤ ਸਿੰਘ ਭਗਤਾ, ਜਗਜੀਤ ਸਿੰਘ ਰਣੀਆਂ, ਮਧੂ ਬਾਲਾ, ਨਰਿੰਦਰ ਸਿੰਘ ਅਤੇ ਦੀਪਕ ਮਿੱਤਲ ਮਮਤਾ ਕੌਸ਼ਲ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।