- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ ਦਿਨੀਂ ਆਮ ਆਦਮੀ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟ ਈਸੇ ਖਾਂ: ਪਿਛਲੇ ਦਿਨੀਂ ਆਮ ਆਦਮੀ ਪਾਰਟੀ ਅਤੇ ਗਮਾਡਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਵਾਰਿਸ ਪੰਜਾਬ ਪਾਰਟੀ ਵਿਚ ਸ਼ਾਮਲ ਹੋਏ ਜਸਵਿੰਦਰ ਸਿੰਘ ਸਿੱਧੂ ਨੂੰ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਧਰਮਕੋਟ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਧਰਮਕੋਟ ਹਲਕੇ ਅੰਦਰ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਪਾਰਟੀ ਨਾਲ ਜੁੜੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਸਿੱਧੂ ਧਰਮਕੋਟ ਹਲਕੇ ਵਿੱਚ ਆਪਣੀ ਚੰਗੀ ਪਛਾਣ ਅਤੇ ਸਮਾਜਿਕ ਆਧਾਰ ਰੱਖਦੇ ਹਨ। ਉਹ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵੀ ਲੜ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਧਿਆਪਕ ਆਗੂ ਵਜੋਂ ਪੰਜਾਬ ਪੱਧਰ ’ਤੇ ਵੀ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਅਧਿਆਪਕ ਵਰਗ ਨਾਲ ਲੰਮੇ ਸਮੇਂ ਤੋਂ ਜੁੜੇ ਹੋਣ ਕਾਰਨ ਉਨ੍ਹਾਂ ਦੀ ਵੱਖ-ਵੱਖ ਵਰਗਾਂ ਵਿੱਚ ਪਛਾਣ ਬਣੀ ਹੋਈ ਹੈ।ਜਸਵਿੰਦਰ ਸਿੰਘ ਸਿੱਧੂ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਗਮਾਡਾ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਨਾਲ-ਨਾਲ ਆਮ ਆਦਮੀ ਪਾਰਟੀ ਛੱਡ ਕੇ ਵਾਰਿਸ ਪੰਜਾਬ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਧਰਮਕੋਟ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਿੱਧੂ ਦੇ ਸਿਆਸੀ, ਸਮਾਜਿਕ ਅਤੇ ਅਧਿਆਪਕ ਖੇਤਰ ਦੇ ਤਜਰਬੇ ਨੂੰ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਲਕਾ ਇੰਚਾਰਜ ਵਜੋਂ ਉਨ੍ਹਾਂ ਦੀ ਜ਼ਿੰਮੇਵਾਰੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ, ਵਰਕਰਾਂ ਨਾਲ ਤਾਲਮੇਲ ਬਣਾਉਣ ਅਤੇ ਹਲਕੇ ਦੇ ਲੋਕਾਂ ਦੇ ਮਸਲਿਆਂ ਨੂੰ ਉਠਾਉਣ ਦੀ ਹੋਵੇਗੀ। ਪਾਰਟੀ ਵਰਕਰਾਂ ਵੱਲੋਂ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਜਸਵਿੰਦਰ ਸਿੰਘ ਸਿੱਧੂ ਹਲਕੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਪਣੀ ਭੂਮਿਕਾ ਨਿਭਾਉਣਗੇ।