- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਦਾ ਕਾਫਲਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪਿੰਡ ਸਾਫੂਵਾਲਾ ਵਿਚ ਕਈ ਪ੍ਰਮੁੱਖ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਹੋਰ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਰਵਾਈ ਗਈ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਮਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਇਕ ਵੱਡਾ ਪਰਿਵਾਰ ਹੈ ਅਤੇ ਇਸ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਅਤੇ ਆਗੂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਮਲਵਿਕਾ ਸੂਦ ਨੇ ਆਪਣੇ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਉਹ ਇਕ ਮਜ਼ਬੂਤ ਅਤੇ ਲੋਕ-ਪੱਖੀ ਸਰਕਾਰ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਭਰੋਸਾ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾ ਸਕਦੀ ਹੈ ਅਤੇ ਲੋਕਾਂ ਦੇ ਹੱਕਾਂ ਦੀ ਅਸਲੀ ਰਾਖੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਰਿਵਾਰ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਹੋਰ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਸਾਥੀਆਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਸਨਮਾਨ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਮੌਕੇ ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਸਾਫੂਵਾਲਾ ਵਿਚ ਲੱਖਵਿੰਦਰ ਸਿੰਘ, ਸਰਪੰਚ ਅਮਨਪ੍ਰੀਤ ਸਿੰਘ ਅਮਨਾ ਅਤੇ ਹਰਜਿੰਦਰ ਸਿੰਘ ਦੀ ਮਿਹਨਤ ਸਦਕਾ ਕਈ ਪ੍ਰਮੁੱਖ ਆਗੂਆਂ ਨੇ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਜਗਰਾਜ ਸਿੰਘ ਪ੍ਰਧਾਨ ਚੀਮਾਂ, ਗੁਰਦੇਵ ਸਿੰਘ ਚੀਮਾਂ, ਗੁਰਜੰਟ ਸਿੰਘ ਗਿੱਲ, ਗੁਰਵਿੰਦਰ ਸਿੰਘ ਗਿੱਲ, ਗੁਰਮੇਲ ਸਿੰਘ ਪ੍ਰਧਾਨ ਚੀਮਾਂ, ਕੁਲਦੀਪ ਸਿੰਘ ਮੈਂਬਰ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਨਿਰਮਲ ਸਿੰਘ ਚੀਮਾ ਸ਼ਾਮਲ ਹਨ। ਇਹ ਸਾਰੇ ਆਗੂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ ਪਰ ਹੁਣ ਉਨ੍ਹਾਂ ਨੇ ਉਨ੍ਹਾਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ’ਤੇ ਭਰੋਸਾ ਜਤਾਇਆ ਹੈ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ ਭਲਾਈ ਵਾਲੀ ਸੋਚ ਤੋਂ ਪ੍ਰਭਾਵਿਤ ਹੋ ਕੇ ਇਸ ਪਰਿਵਾਰ ਦਾ ਹਿੱਸਾ ਬਣੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਉਹ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। ਇਸ ਸਮੇਂ ਸੁਖਰਾਜ ਸਿੰਘ, ਮਨਦੀਪ ਸਿੰਘ ਚੀਮਾ ਅਤੇ ਕਿਰਨਪ੍ਰੀਤ ਕੌਰ ਸਮੇਤ ਕਈ ਹੋਰ ਸਾਥੀਆਂ ਨੇ ਵੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ।