- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਕਮੇਟੀ ਨਿਹਾਲ ਸਿੰਘ ਵਾਲਾ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ
ਨਿਹਾਲ ਸਿੰਘ ਵਾਲਾ: ਕਾਂਗਰਸ ਕਮੇਟੀ ਨਿਹਾਲ ਸਿੰਘ ਵਾਲਾ ਦੀ ਇਕ ਮੀਟਿੰਗ ਕਾਕਾ ਸਵੀਟਸ ਵਿਖੇ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਵਿਸ਼ੇਸ਼ ਤੌਰ ’ਤੇ ਪਹੁੰਚੇ।
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਵ: ਜਸਵੰਤ ਸਿੰਘ ਪੱਪੀ ਰਾਊਕੇ ਕਲਾਂ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸੀ, ਉਨ੍ਹਾਂ ਨੂੰ ਬਲਾਕ ਕਾਂਗਰਸ ਕਮੇਟੀ ਨਿਹਾਲ ਸਿੰਘ ਵਾਲਾ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ। ਮੀਟਿੰਗ ਉਪਰੰਤ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਆਮ ਆਦਮੀ ਪਾਰਟੀ ਦੀ ਬਦਲਾਖੋਰੀ ਦੀ ਰਾਜਨੀਤੀ ਖ਼ਿਲਾਫ਼ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਰੋਸ ਧਰਨੇ ਵਿਚ ਬਲਾਕ ਪ੍ਰਧਾਨ ਦੁਕਾਨਦਾਰ, ਆੜ੍ਹਤੀਏ, ਕਿਸਾਨ, ਮਜ਼ਦੂਰ, ਐੱਸਸੀ, ਓਬੀਸੀ, ਕ੍ਰਿਸਚਨ ਅਤੇ ਮੁਸਲਿਮ ਵੀਰ ਹਰ ਵਰਗ ਨੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਅਤੇ ਬਲਾਕ ਕਮੇਟੀ ਨਿਹਾਲ ਸਿੰਘ ਵਾਲੇ ਦੇ ਪ੍ਰਧਾਨ ਜਸਵੀਰ ਸਿੰਘ ਬਰਾੜ, ਸ਼ਹਿਰੀ ਪ੍ਰਧਾਨ ਸ਼ਹਿਰੀ ਪ੍ਰਧਾਨ ਸੰਜੀਵ ਜਿੰਦਲ, ਅਜੀਤਵਾਲ ਸਰਕਲ ਦੇ ਪ੍ਰਧਾਨ ਲਖਬੀਰ ਸਿੰਘ ਲੱਖਾ ਦੌਧਰ ਸਿੰਘ, ਪਰਮਿੰਦਰ ਸਿੰਘ ਡਿੰਪਲ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕੇ ਪੰਜਾਬ ਭਰ ਅੰਦਰ ਕਾਂਗਰਸੀ ਵਰਕਰਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਵਿਚ ਪਾਰਟੀ ਵਰਕਰ ਅਰਸ਼ਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਦੀ ‘ਬੇਅਦਬੀ’ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤੇ। ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਨੇ ਆਪਣੇ ਪਾਰਟੀ ਚਿੰਨ੍ਹ ਦੀ ਬੇਅਦਬੀ ਸਮਝਦਿਆਂ ਅਰਸ਼ਦੀਪ ਨੂੰ ਗ੍ਰਿਫ਼ਤਾਰ ਕਰਨ ਵਿਚ ਕੋਈ ਦੇਰੀ ਨਹੀਂ ਕੀਤੀ, ਉੱਥੇ ਹੀ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਕਾਰਵਾਈ ਕਰਨ ਸਮੇਂ ਪੂਰੀ ਤਰ੍ਹਾਂ ਨਾਕਾਮ ਅਤੇ ਅਸਹਾਇ ਸਾਬਤ ਹੋਈ ਹੈ। ਉਨ੍ਹਾਂ ਨੇ ਆਪ ਅਤੇ ਇਸਦੇ ਆਗੂਆਂ ਨੂੰ ਯਾਦ ਕਰਵਾਇਆ ਕਿ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ 24 ਘੰਟਿਆਂ ਅੰਦਰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿਚ ਹੋਣ ਦੇ ਬਾਵਜੂਦ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਨੇ ਸੂਬੇ ਭਰ ਵਿਚ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਅਰਸ਼ਦੀਪ ਨਾਲ ਏਕਜੁੱਟਤਾ ਪ੍ਰਗਟਾਈ। ਇਸ ਸਮੇਂ ਅਵਤਾਰ ਸਿੰਘ ਤਾਰੀ ਮਾਛੀਕੇ, ਵਰਿੰਦਰਪਾਲ ਸਿੰਘ ਬਿਲਾਸਪੁਰ, ਸਤਵੰਤ ਸਿੰਘ ਕਾਲਾ ਰਣਸੀਹ, ਗੁਰਪ੍ਰੀਤ ਸਿੰਘ ਬਾਰੇ ਵਾਲਾ, ਮਨਪ੍ਰੀਤ ਸਿੰਘ ਭੱਟੀ, ਮਹਿਲਾ ਪ੍ਰਧਾਨ ਨਿਹਾਲ ਸਿੰਘ ਵਾਲਾ ਜਸਪ੍ਰੀਤ ਕੌਰ, ਗਗਨਾ ਮਾਣੂੰਕੇ, ਨੰਬਰਦਾਰ ਅਮਰ ਸਿੰਘ ਖੋਟੇ, ਜਗਰੂਪ ਸਿੰਘ ਜੂਪਾ ਐੱਮਸੀ ਨਿਹਾਲ ਸਿੰਘ ਵਾਲਾ, ਇੰਦਰਜੀਤ ਸਿੰਘ ਲੋਪੋਂ, ਮਨਜੀਤ ਕੌਰ ਮਾਣੂਕੇ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ, ਨਿਰਮਲ ਸਿੰਘ ਪ੍ਰਧਾਨ, ਕੁਲਵੰਤ ਸਿੰਘ ਸਾਹਿਬ ਸਰਪੰਚ ਜਵਾਹਰ ਸਿੰਘ ਵਾਲਾ, ਸੰਦੀਪ ਕੁਮਾਰ ਸੀਪਾ ਨਿਹਾਲ ਸਿੰਘ ਵਾਲਾ, ਜਸਵਿੰਦਰ ਸਿੰਘ ਜਵਾਹਰ ਸਿੰਘ ਵਾਲਾ, ਬਿੰਦਰ ਕੌਰ, ਜਸਮੀਤ ਕੌਰ,ਸੁਖਦੀਪ ਕੌਰ ਖਾਈ, ਅਮਰਜੀਤ ਕੌਰ ਜਸਵਿੰਦਰ ਕੌਰ ਮਾਣੂਕੇ, ਗੁਰਜੰਟ ਸਿੰਘ ਜੰਟਾ ਰਾਊਕੇ ਕਲਾ ਅਤੇ ਜਗਰੂਪ ਸਿੰਘ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।