ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਜਨ ਸੰਪਰਕ ਮੁਹਿੰਮ ਚਲਾਈ
ਜਨ ਸੰਪਰਕ ਮੁਹਿੰਮ ਤਹਿਤ ਨਗਰ
Publish Date: Mon, 06 Apr 2026 03:21 PM (IST)
Updated Date: Tue, 07 Apr 2026 03:59 AM (IST)

ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਹੱਲ ਦਾ ਦਿੱਤਾ ਭਰੋਸਾ ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਜਨ ਸੰਪਰਕ ਮੁਹਿੰਮ ਤਹਿਤ ਨਗਰ ਸੁਧਾਰ ਟਰੱਸਟ ਮੋਗਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ। ਇਸ ਦੌਰੇ ਦੌਰਾਨ ਉਨ੍ਹਾਂ ਨੇ ਲੋਕਾਂ ਦੀਆ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਵਾਇਆ। ਇਸ ਮੌਕੇ ਗੱਲਬਾਤ ਕਰਦਿਆਂ ਰਾਮਪਾਲ ਸਿੰਘ ਨੇ ਕਿਹਾ ਕਿ ਵਿਨੋਦ ਬਾਂਸਲ ਵੱਲੋਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੀਤੀ ਜਾ ਰਹੀ ਮਿਹਨਤ ਨਾਲ ਇਲਾਕੇ ਵਿਚ ਸਕਾਰਾਤਮਿਕ ਮਾਹੌਲ ਬਣ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਹੋਰ ਆਗੂ ਸਿਰਫ਼ ਚੋਣਾਂ ਦੌਰਾਨ ਹੀ ਨਜ਼ਰ ਆਉਂਦੇ ਹਨ, ਉੱਥੇ ਬਾਂਸਲ ਲੋਕਾਂ ਦੇ ਦਰਵਾਜ਼ੇ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਮੌਕੇ ’ਤੇ ਹੀ ਹੱਲ ਲੱਭਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਹੋਰ ਕਿਹਾ ਕਿ ਚਾਹੇ ਸ਼੍ਰੋਮਣੀ ਅਕਾਲੀ ਦਲ ਹੋਵੇ ਜਾਂ ਆਮ ਆਦਮੀ ਪਾਰਟੀ ਦੀ ਸਰਕਾਰ, ਲੋਕਾਂ ਦਾ ਵਿਸ਼ਵਾਸ ਹੁਣ ਡਗਮਗਾ ਗਿਆ ਹੈ ਅਤੇ ਮਾਹੌਲ ਮੁੜ ਕਾਂਗਰਸ ਦੇ ਹੱਕ ਵਿਚ ਬਣਦਾ ਦਿਖਾਈ ਦੇ ਰਿਹਾ ਹੈ। ਪਿੰਡ ਵਾਸੀਆਂ ਵੱਲੋਂ ਵੀ ਵਿਨੋਦ ਬਾਂਸਲ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਉਮੀਦ ਜਤਾਈ ਕਿ ਉਹ ਲੋਕਾਂ ਦੀਆਂ ਆਸਾਂ ’ਤੇ ਖਰੇ ਉੱਤਰਣਗੇ। ਇਸ ਮੌਕੇ ਵਿਨੋਦ ਬਾਂਸਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ। ਖ਼ਾਸ ਗੱਲ ਇਹ ਰਹੀ ਕਿ ਇਸ ਪੂਰੀ ਜਨ ਸੰਪਰਕ ਮੁਹਿੰਮ ਦੌਰਾਨ ਵਿਨੋਦ ਬਾਂਸਲ ਵੱਲੋਂ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਬਿਆਨਬਾਜ਼ੀ ਤੋਂ ਬਚਦੇ ਹੋਏ ਸਿਰਫ਼ ਲੋਕਾਂ ਦੀ ਭਲਾਈ, ਉਨ੍ਹਾਂ ਨਾਲ ਸਬੰਧ ਮਜ਼ਬੂਤ ਕਰਨ ਅਤੇ ਜ਼ਮੀਨੀ ਹਕੀਕਤ ਨੂੰ ਸਮਝਣ ’ਤੇ ਜ਼ੋਰ ਦਿੱਤਾ ਗਿਆ। ਇਸ ਦੌਰਾਨ ਕਈ ਪਿੰਡ ਵਾਸੀਆਂ ਨੇ ਆਪਣੀਆਂ ਚਿੰਤਾਵਾਂ ਸਾਹਮਣੇ ਰੱਖਦਿਆਂ ਕਿਹਾ ਕਿ ਪੰਜਾਬ ਦੇ ਪਿੰਡ ਇਸ ਵੇਲੇ ਨਸ਼ੇ ਦੀ ਸਮੱਸਿਆ, ਕਮਜ਼ੋਰ ਕਾਨੂੰਨ-ਵਿਵਸਥਾ ਅਤੇ ਵੱਧ ਰਹੀਆਂ ਚੋਰੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਸੂਬੇ ਵਿਚ ਮੁੜ ਕਾਂਗਰਸ ਦੀ ਸਰਕਾਰ ਬਣੇ ਤਾਂ ਜੋ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਅਤੇ ਸੁਰੱਖਿਅਤ ਮਾਹੌਲ ਮਿਲ ਸਕੇ। ਇਸ ਮੌਕੇ ਪਿੰਡ ਵਾਸੀਆਂ ਦਾ ਮੰਨਣਾ ਹੈ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲੈ ਕੇ ਆ ਸਕਦੀ ਹੈ। ਇਸ ਮੌਕੇ ਦੋਵੇਂ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੀ ਜੋਕਿ ਇਸ ਮੁਹਿੰਮ ਲਈ ਵਧ ਰਹੇ ਜਨ ਸਮਰਥਨ ਨੂੰ ਦਰਸਾਉਂਦੀ ਹੈ।