ਮਾਲਵਿਕਾ ਸੂਦ ਦੀ ਅਗਵਾਈ ਹੇਠ ਚੰਡੀਗੜ੍ਹ ਪਹੁੰਚੇ ਕਾਂਗਰਸੀ ਆਗੂ ਕਾਂਗਰਸ ਪਾਰਟੀ ਵੱਲੋਂ ਅੱਜ ਚੰਡੀਗੜ੍ਹ
Publish Date: Tue, 15 Sep 2026 04:16 PM (IST)
Updated Date: Wed, 16 Sep 2026 04:03 AM (IST)
ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਮੇਤ ਆਗੂਆਂ ਨੇ ਰੋਸ ਪ੍ਰਦਰਸ਼ਨ ’ਚ ਕੀਤੀ ਸ਼ਮੂਲੀਅਤ ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਘੱਲ ਕਲਾਂ : ਕਾਂਗਰਸ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ’ਚ ਮੋਗਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਕਾਂਗਰਸ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਮੋਗਾ ਤੋਂ ਪਹੁੰਚੇ ਆਗੂਆਂ ਨੇ ਪਾਰਟੀ ਵੱਲੋਂ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਵਿਚ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਮੌਕੇ ਪਿੰਡ ਘੱਲ ਕਲਾਂ ਤੋਂ ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਵੀ ਆਪਣੇ ਸਾਥੀਆਂ ਨਾਲ ਪਹੁੰਚ ਕੇ ਚੰਡੀਗੜ੍ਹ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਸੰਘਰਸ਼ ਵਿੱਚ ਮੋਗਾ ਦੇ ਕਾਂਗਰਸੀ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਕੁਲਜਿੰਦਰ ਸਿੰਘ ਨੇ ਕਿਹਾ ਕਿ ਮਾਲਵਿਕਾ ਸੂਦ ਦੀ ਅਗਵਾਈ ਹੇਠ ਮੋਗਾ ਹਲਕੇ ਦੇ ਕਾਂਗਰਸੀ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਹਰ ਪੱਧਰ ’ਤੇ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰੇਕ ਵਰਕਰ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਹੋ ਰਹੇ ਇਸ ਪ੍ਰਦਰਸ਼ਨ ਵਿਚ ਕਾਂਗਰਸ ਪਾਰਟੀ ਦੀ ਏਕਤਾ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਨੂੰ ਦਰਸਾਉਂਦਾ ਹੈ। ਮੋਗਾ ਤੋਂ ਪਹੁੰਚੇ ਆਗੂਆਂ ਨੇ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਕਾਂਗਰਸ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਦਾ ਸੰਕਲਪ ਲਿਆ। ਇਸ ਮੌਕੇ ਜਸਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਹਰਪ੍ਰੀਤ ਸਿੰਘ ਬਲਾਕ ਸੰਮਤੀ ਮੈਂਬਰ, ਦਰਸ਼ਨ ਸਿੰਘ ਘੱਲ ਕਲਾ, ਗੁਰਤੇਜ ਸਿੰਘ ਘੱਲ ਕਲਾ ਅਤੇ ਤਰਸੇਮ ਸਿੰਘ ਸੇਮੀ ਘੱਲ ਕਲਾ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਮਾਲਵਿਕਾ ਸੂਦ ਦੀ ਅਗਵਾਈ ਹੇਠ ਮੋਗਾ ਹਲਕੇ ਵਿਚ ਕਾਂਗਰਸ ਦੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ ਪਾਰਟੀ ਵੱਲੋਂ ਦਿੱਤੇ ਹਰ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ’ਤੇ ਸਫ਼ਲ ਬਣਾਉਣ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਹਰ ਸੰਘਰਸ਼ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਭਵਿੱਖ ਵਿਚ ਵੀ ਲੋਕਾਂ ਦੇ ਹੱਕਾਂ ਨਾਲ ਜੁੜੇ ਹਰ ਮੁੱਦੇ ਨੂੰ ਪੂਰੀ ਮਜ਼ਬੂਤੀ ਨਾਲ ਉਠਾਇਆ ਜਾਵੇਗਾ।