- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਤੇ ਦਿਨ ਸ਼੍ਰੀ ਅੰਮ੍ਰਿਤਸਰ ਸਹਿਬ

ਕਾਂਗਰਸੀ ਆਗੂਆਂ ਨੇ ਪੀੜਤ ਪਰਿਵਾਰ ਨਾਲ ਖੜ੍ਹਨ ਦਾ ਅਹਿਮ ਲਿਆ
ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਬੀਤੇ ਦਿਨ ਸ਼੍ਰੀ ਅੰਮ੍ਰਿਤਸਰ ਸਹਿਬ ਵਿਖੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਖ਼ੁਦਕੁਸ਼ੀ ਕਰਨ ਵਾਲੇ ਅਧਿਕਾਰੀ ਡਾ. ਗਗਨਦੀਪ ਸਿੰਘ ਰੰਧਾਵਾ ਨਮਿਤ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਮੋਗਾ ਵਿਚ ਇਕ ਕੈਂਡਲ ਮਾਰਚ ਕੱਢਿਆ ਗਿਆ। ਪੀੜਤ ਪਰਿਵਾਰ ਲਈ ਇਨਸਾਫ਼ ਦੀ ਲਈ ਇਹ ਮਾਰਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਇਹ ਕੈਂਡਲ ਮਾਰਚ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ’ਚੋਂ ਲੰਘਦਾ ਹੋਇਆ ਸ਼ਾਮ ਲਾਲ ਚੌਂਕ ਵਿਖੇ ਪਹੁੰਚਿਆ ਅਤੇ ਸਮਾਪਤ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ, ਆਗੂਆਂ ਅਤੇ ਨਾਗਰਿਕਾਂ ਨੇ ਮੋਮਬੱਤੀਆਂ ਫੜ੍ਹ ਕੇ ਮਾਰਚ ਵਿਚ ਹਿੱਸਾ ਲਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਮਾਲਵਿਕਾ ਸੂਦ ਨੇ ਕਿਹਾ ਕਿ ਡਾ. ਗਗਨਦੀਪ ਰੰਧਾਵਾ ਨਾਲ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਮੌਜੂਦਾ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਦੱਸਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਕਾਫ਼ੀ ਨਹੀਂ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਆਗੂਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਅਪਰਾਧ ਵਧ ਰਹੇ ਹਨ ਅਤੇ ਸਰਕਾਰ ਅਪਰਾਧੀਆਂ ਨੂੰ ਰੋਕਣ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਲਾਲਜੀਤ ਭੁੱਲਰ ਦਾ ਨਾਮ ਲੈਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਵਿਧਾਨ ਸਭਾ ਤੋਂ ਮੁਅੱਤਲ ਕਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਵੇ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਾ ਜਾਵੇ। ਆਗੂਆਂ ਨੇ ਦੋਸ਼ ਲਾਇਆ ਕਿ ਟੈਂਡਰ ਨੂੰ ਲੈ ਕੇ ਅਧਿਕਾਰੀ ’ਤੇ ਦਬਾਅ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨੀ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ। ਕੈਂਡਲ ਮਾਰਚ ਦੇ ਅੰਤ ’ਚ ਸਾਰਿਆਂ ਨੇ ਸਵਰਗੀ ਡਾ. ਗਗਨਦੀਪ ਰੰਧਾਵਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹੋਣ ਦਾ ਪ੍ਰਣ ਲਿਆ। ਸਾਥੀ ਗੋਗਾ ਸੰਗਲੇ ਅਮਰਜੀਤ ਰਾਜੀਆਣਾ, ਵਿਨੋਦ ਬਾਂਸਲ, ਰਵੀ, ਪਰਮਿੰਦਰ ਡਿੰਪਲ, ਸਾਹਿਲ ਅਰੋੜਾ, ਵਿਜੇ ਖੁਰਾਣਾ, ਲਖਵੀਰ ਲੱਖਾ ਕੌਂਸਲਰ, ਸਨੀ ਗਿੱਲ, ਹਰਜੀਤ ਕਾਲੇਵਾਲੀਆ, ਜਸਵੀਰ ਬਰਾੜ, ਝਿਰਮਲ ਰਣੀਆ, ਗੁਰਨੂਰ ਮਾਨ ਦੌਧਰ, ਸੰਦੀਪ ਸੰਧੂ ਵਾਲਾ, ਦੀਪ ਬੱਧਣੀ, ਮਨਜੀਤ ਰਾਮੂੰਵਾਲੀਆ, ਜਸਵਿੰਦਰ ਕੁੱਸਾ, ਸੀਰਾ ਸਰਪੰਚ ਨੱਥੂ ਵਾਲਾ, ਕੁਲਦੀਪ ਸਮਾਲਸਰ , ਬਰਕਤ ਅਲੀ ਚੜਿੱਕ ,ਗੁਰਦੇਵ ਕੌਰ, ਦੀਪੂ ਗਿੱਲ ਸ਼ਹਰੀ ਪ੍ਰਧਾਨ, ਬਜਾਜ, ਮਿੱਕੀ ਹੁੰਦਲ ਸ਼ਹਿਰੀ ਪ੍ਰਧਾਨ, ਪੱਪੀ ਰਾਊਕੇ, ਤਾਰੀ ਮਾਛੀ ਕੇ, ਮਨਜੀਤ ਸਿੰਘ ਮਾਨ, ਉਪਿੰਦਰ ਗਿੱਲ, ਭੋਲਾ ਸਮਾਧ ਭਾਈ, ਸਵਰਨ ਸਿੰਘ ਅਦਲੀਵਾਲ, ਰਵੀ ਗਰੇਵਾਲ, ਅਰਵਿੰਦਰ ਹੈਪੀ, ਜਮਲਾ ਕੌਂਸਲਰ, ਹਨੀ ਸੋਡੀ, ਵਿਕਰਮ ਪੱਤੋਂ ਅਤੇ ਵੱਖ-ਵੱਖ ਬਲਾਕਾਂ ਦੇ ਕਾਂਗਰਸ ਪ੍ਰਧਾਨ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।