ਚਮਕੌਰ ਸਿੰਘ ਐੱਸਸੀ ਵਿੰਗ ਦੇ ਮੀਤ ਪ੍ਰਧਾਨ ਨਿਯੁਕਤ
ਕਾਂਗਰਸ ਪਾਰਟੀ ਹਮੇਸ਼ਾਂ ਹੀ ਮਿਹਨਤੀ
Publish Date: Sun, 05 Apr 2026 05:22 PM (IST)
Updated Date: Mon, 06 Apr 2026 04:02 AM (IST)

ਕਾਕਾ ਰਾਮੂੰਵਾਲਾ, ਪੰਜਾਬੀ ਜਾਗਰਣ, ਚੜਿੱਕ : ਕਾਂਗਰਸ ਪਾਰਟੀ ਹਮੇਸ਼ਾਂ ਹੀ ਮਿਹਨਤੀ ਵਰਕਰਾਂ ਦੀ ਕਦਰ ਕਰਦੀ ਹੈ ਤੇ ਸਮੇਂ-ਸਮੇਂ ਤੇ ਅਹੁਦੇ ਦੇ ਕੇ ਸਨਮਾਨ ਕਰਦੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰੀ ਸਿੰਘ ਖਾਈ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਨੇ ਪਿੰਡ ਰਾਮੂੰਵਾਲਾ ਨਵਾਂ ਦੇ ਚਮਕੌਰ ਸਿੰਘ ਨੰਬਰਦਾਰ ਨੂੰ ਐੱਸਸੀ ਵਿੰਗ ਜ਼ਿਲ੍ਹਾ ਮੋਗਾ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਮੌਕੇ ਕੀਤਾ। ਪ੍ਰਧਾਨ ਹਰੀ ਸਿੰਘ ਖਾਈ ਨੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕਮਰ ਕਸ ਲੈਣ ਤਾਂ ਜੋ ਵਰਕਰਾਂ ਦੀ ਮਿਹਨਤ ਸਦਕਾ 2027 ਚ ਭਾਰੀ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣ ਸਕੇ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਅੰਦਰ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਯੂਥ ਆਗੂ ਪ੍ਰਮਿੰਦਰ ਸਿੰਘ ਡਿੰਪਲ ਪ੍ਰਧਾਨ ਐੱਸਸੀ ਵਿੰਗ ਨੇ ਕਿਹਾ ਕਿ ਚਮਕੌਰ ਸਿੰਘ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ ਜਿਸ ਸਦਕਾ ਪਾਰਟੀ ਨੇ ਉਨ੍ਹਾਂ ਨੂੰ ਮਾਣ ਬਖਸ਼ਿਆ ਹੈ। ਇਸ ਮੌਕੇ ਪ੍ਰਧਾਨ ਹਰੀ ਸਿੰਘ ਖਾਈ ਵੱਲੋਂ ਚਮਕੌਰ ਸਿੰਘ ਨੰਬਰਦਾਰ ਨੂੰ ਸਨਮਾਨਿਤ ਵੀ ਕੀਤਾ। ਇਸ ਸਮੇਂ ਚਮਕੌਰ ਸਿੰੰਘ ਨੰਬਰਦਾਰ ਨੇ ਇਹ ਨਿਯੁਕਤੀ ਕਰਨ ਲਈ ਪ੍ਰਧਾਨ ਹਰੀ ਸਿੰਘ ਖਾਈ, ਪ੍ਰਮਿੰਦਰ ਸਿੰਘ ਡਿੰਪਲ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਦਵਿੰਦਰ ਸਿੰਘ ਧੂੜ੍ਹਕੋਟ, ਯੂਥ ਕਾਂਗਰਸ ਹਲਕਾ ਪ੍ਰਧਾਨ ਰਵਿੰਦਰ ਹੈਪੀ, ਜਰਨੈਲ ਸਿੰਘ ਰਾਮਾ ਬਲਾਕ ਪ੍ਰਧਾਨ, ਚਮਕੌਰ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਬਾਰਵਾਲਾ ਮੈਂਬਰ ਪੰਚਾਇਤ, ਗੁਲਵੰਤ ਕਾਂਤੀ ਸਾਬਕਾ ਪੰਚ, ਗੁਰਭੇਜ ਗਿੱਲ, ਸੁਰਪ੍ਰੀਤ ਸਿੰਘ, ਬਲਵੀਰ ਸਿੰਘ, ਜਗਰਾਜ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।