ਕਾਂਗਰਸ ਨੇ ਵਾਰਡ 18 ’ਚ ਤੇਜ਼ ਕੀਤਾ ਘਰ-ਘਰ ਸੰਪਰਕ ਮੁਹਿੰਮ
ਕਾਰਪੋਰੇਸ਼ਨ ਚੋਣਾਂ ਤੋਂ ਪਹਿਲਾਂ ਕਾਂਗਰਸ
Publish Date: Wed, 07 Jan 2026 03:41 PM (IST)
Updated Date: Thu, 08 Jan 2026 04:00 AM (IST)

ਕੈਪਸ਼ਨ : ਕਾਂਗਰਸ ਪਾਰਟੀ ਦੇ ਆਗੂ ਵਾਰਡ 18 ਵਿਚ ਘਰ-ਘਰ ਸੰਪਰਕ ਅਭਿਆਨ ਸਬੰਧੀ ਜਾਣਕਾਰੀ ਦਿੰਦੇ ਹੋਏ ਓਬੀਸੀ ਪੰਜਾਬ ਦੇ ਸਕੱਤਰ ਕਿਸ਼ਨ ਸੈਣੀ ਅਤੇ ਹੋਰ। ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹਲਕਾ ਮੋਗਾ ’ਚ ਆਪਣੀ ਤਿਆਰੀਆਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਇਸ ਮੌਕੇ ਕਾਂਗਰਸ ਪਾਰਟੀ ਹਲਕਾ ਦੀ ਇੰਚਾਰਜ ਮਾਲਵਿਕਾ ਸੂਦ ਸੱਚਰ ਦੀ ਅਗਵਾਈ ਤੇ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਆਗੂਆਂ ਵੱਲੋਂ ਵਾਰਡ ਨੰਬਰ 18 ’ਚ ਵਿਸ਼ਾਲ ਪੱਧਰ ’ਤੇ ਘਰ-ਘਰ ਸੰਪਰਕ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਕਾਂਗਰਸ ਪਾਰਟੀ ਦੇ ਓਬੀਸੀ ਪੰਜਾਬ ਦੇ ਸਕੱਤਰ ਕਿਸ਼ਨ ਸੈਣੀ ਤੇ ਸ਼ਹਿਰੀ ਕਾਂਗਰਸ ਕਮੇਟੀ ਮੋਗਾ ਦੇ ਜਨਰਲ ਸਕੱਤਰ ਜਗਤਾਰ ਸਿੰਘ ਬਰਾੜ ਨੇ ਆਪਣੀ ਟੀਮ ਸਮੇਤ ਲੋਕਾਂ ਨਾਲ ਸੰਪਰਕ ਕੀਤਾ। ਉਨ੍ਹਾਂ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ, ਲੋਕ-ਹਿਤੈਸ਼ੀ ਕਾਰਜਕ੍ਰਮਾਂ ਅਤੇ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਸਦਾ ਹੀ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਸ਼ਹਿਰ ਦੇ ਵਿਕਾਸ, ਸਫਾਈ, ਬੁਨਿਆਦੀ ਸਹੂਲਤਾਂ, ਰੋਜ਼ਗਾਰ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਮਜ਼ਬੂਤ ਨੀਤੀਆਂ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਕਾਂਗਰਸ ਵਰਕਰਾਂ ਅਤੇ ਸਥਾਨਕ ਆਗੂਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।