
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

2027 ਦੀਆਂ ਵਿਧਾਨ ਸਭਾ ਚੋਣਾਂ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ: 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਹਲਕੇ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਕਾਂਗਰਸ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ 2027 ਦੀਆਂ ਚੋਣਾਂ ਲਈ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਪ੍ਰੀਤ ਸਿੰਘ ਚੋਟੀਆ ਐੱਸਸੀ ਵਿੰਗ ਬਲਾਕ ਪ੍ਰਧਾਨ, ਅਰਵਿੰਦ ਸਿੰਘ ਐੱਸਸੀ ਵਿੰਗ ਸ਼ਹਿਰੀ ਬਲਾਕ ਪ੍ਰਧਾਨ, ਮਨਪ੍ਰੀਤ ਸਿੰਘ ਲੰਡੇਕੇ, ਜੀਵਨ ਸਿੰਘ ਰੱਤੀਆ ਐੱਸਸੀ ਵਿੰਗ ਵਾਈਸ ਪ੍ਰਧਾਨ, ਕੁਲਵਿੰਦਰ ਸਿੰਘ ਰੱਤੀਆ ਅਤੇ ਬੂਟਾ ਸਿੰਘ ਰੱਤੀਆ ਸਮੇਤ ਹੋਰ ਆਗੂ ਮੌਜੂਦ ਰਹੇ। ਇਸ ਮੌਕੇ ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ 2027 ਦੀਆਂ ਚੋਣਾਂ ਲਈ ਪੂਰੀ ਤਨਦੇਹੀ ਨਾਲ ਮੈਦਾਨ ਵਿਚ ਉੱਤਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮਾਲਵਿਕਾ ਸੂਦ ਦੀ ਅਗਵਾਈ ਹੇਠ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪਿੰਡ-ਪਿੰਡ ਤੇ ਘਰ-ਘਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ’ਚ ਪੂਰਾ ਉਤਸ਼ਾਹ ਹੈ ਅਤੇ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਮੀਟਿੰਗ ਦੌਰਾਨ ਵੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਲਾਮਬੰਦ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।