ਵਿਧਾਇਕ ਅਰੋੜਾ ਨੇ ਕੌਂਸਲਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ
ਅੱਜ ਵਿਧਾਇਕ ਡਾ. ਅਮਨਦੀਪ
Publish Date: Fri, 16 Jan 2026 03:28 PM (IST)
Updated Date: Sat, 17 Jan 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਨਗਰ ਨਿਗਮ ਦੇ ਕੌਂਸਲਰਾਂ ਨਾਲ ਆਪਣੀ ਰਿਹਾਇਸ਼ ਤੇ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਕੌਂਸਲਰਾਂ ਨੇ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਮੋਗਾ ਸ਼ਹਿਰ ਦੇ ਵਾਰਡਾਂ ਵਿਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਅਤੇ ਗੁਣਵੱਤਾ ਨਾਲ ਪੂਰਾ ਕਰਨ ਲਈ ਜ਼ਰੂਰੀ ਮਾਰਗਦਰਸ਼ਨ ਪ੍ਰਦਾਨ ਕੀਤਾ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੋਗਾ ਸ਼ਹਿਰ ਦੇ ਵਾਰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਨਤਾ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਭਵਿੱਖ ਵਿਚ ਵੀ ਅਜਿਹੇ ਵਿਕਾਸ ਪ੍ਰੋਜੈਕਟ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਮੋਗਾ ਸ਼ਹਿਰ ਦੇ ਵਾਰਡਾਂ ਵਿਚ ਸਰਵਪੱਖੀ ਵਿਕਾਸ ਕਾਰਜ ਕਰਵਾਉਣਾ ਹੈ। ਉਨ੍ਹਾਂ ਮੋਗਾ ਸ਼ਹਿਰ ਦੇ ਵਸਨੀਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਜਿਸਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਨਗਰ ਨਿਗਮ ਦੇ ਕਾਰਜਕਾਰੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਪੀਨਾ, ਡਿਪਟੀ ਮੇਅਰ ਅਸ਼ੋਕ ਧਮੀਜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਕੌਂਸਲਰ, ਆਮ ਆਦਮੀ ਪਾਰਟੀ ਦੇ ਵਰਕਰ, ਅਹੁਦੇਦਾਰ ਅਤੇ ਵਲੰਟੀਅਰ ਮੌਜੂਦ ਸਨ।