ਸੜਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ
ਮੋਗਾ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
Publish Date: Sun, 11 Jan 2026 03:42 PM (IST)
Updated Date: Mon, 12 Jan 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਮੋਗਾ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 49 ਲੱਖ ਰੁਪਏ ਦੀ ਲਾਗਤ ਨਾਲ ਬਾਗ ਗਲੀ ਅਤੇ ਨਿਊ ਟਾਊਨ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਦੇ ਨਾਲ ਲੱਗਦੀ ਮੇਨ ਬਾਜ਼ਾਰ ਸੜਕ ਦੇ ਸੁੰਦਰੀਕਰਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਬਲਾਕ ਪ੍ਰਧਾਨ ਗੌਰਵ ਗਰਗ, ਕੌਂਸਲਰ ਤੀਰਥ ਰਾਮ, ਸਾਬਕਾ ਕੌਂਸਲਰ ਰਾਕੇਸ਼ ਕਾਲਾ ਬਜਾਜ, ਬਾਗ ਗਲੀ ਐਸੋਸੀਏਸ਼ਨ ਦੇ ਪ੍ਰਧਾਨ ਨਿਰੰਜਣ ਸਿੰਘ ਸਚਦੇਵਾ, ਬਾਜ਼ਾਰ ਦੇ ਦੁਕਾਨਦਾਰ ਮੌਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਹਲਕੇ ਦੇ ਵਾਰਡਾਂ ਦੇ ਵਿਕਾਸ ਕਾਰਜਾਂ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਅੱਜ ਇਸੇ ਲੜੀ ਤਹਿਤ 49 ਲੱਖ ਰੁਪਏ ਦੀ ਲਾਗਤ ਨਾਲ ਬਾਗ ਗਲੀ ਅਤੇ ਨਵਾਂ ਸ਼ਹਿਰ ਦੀਆਂ ਗਲੀਆਂ ਵਿੱਚ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਦੇ ਨਾਲ ਲੱਗਦੀ ਮੇਨ ਬਾਜ਼ਾਰ ਰੋਡ ਤੇ ਸੁੰਦਰੀਕਰਨ ਦੇ ਕੰਮ ਦਾ ਉਦਘਾਟਨ ਕਰਕੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੋਗਾ ਦੀ ਬਾਗ ਗਲੀ ਦੇ ਦੁਕਾਨਦਾਰਾਂ ਨੂੰ ਲੰਬੇ ਸਮੇਂ ਤੋਂ ਵਿਕਾਸ ਕਾਰਜਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਇਹ ਸਮੱਸਿਆ ਉਨ੍ਹਾਂ ਦੇ ਧਿਆਨ ਵਿਚ ਆਈ। ਉਨ੍ਹਾਂ ਕਿਹਾ ਕਿ ਮੋਗਾ ਦੇ ਸਿਵਲ ਹਸਪਤਾਲ ਦੇ ਨਾਲ ਲੱਗਦੀ ਮੇਨ ਬਾਜ਼ਾਰ ਰੋਡ ਤੇ 20 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਦਾ ਉਦਘਾਟਨ ਕਰਕੇ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਨਿਵਾਸੀ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਉਨ੍ਹਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਜੀ ਗਲੀ ਐਸੋਸੀਏਸ਼ਨ ਦੇ ਪ੍ਰਧਾਨ ਨਿਰੰਜਣ ਸਿੰਘ ਸਚਦੇਵਾ, ਮਾਰਕੀਟ ਦੇ ਦੁਕਾਨਦਾਰਾਂ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।