ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪਿੰਡ ਮੰਡੀਰਾਂ ਵਾਲਾ ਨਵਾਂ ਵਿਚ ਨਹਿਰੀ ਪੁਲ ਦਾ ਉਦਘਾਟਨ
ਪਿੰਡ ਵਾਸੀਆਂ ਦੀ ਲੰਬੇ ਸਮੇਂ
Publish Date: Sun, 01 Mar 2026 04:34 PM (IST)
Updated Date: Mon, 02 Mar 2026 04:02 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅਨੁਸਾਰ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੰਡੀਰਾਂ ਵਾਲਾ ਨਵਾਂ ਵਿਚ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੰਚਾਇਤ ਦੇ ਸਹਿਯੋਗ ਨਾਲ ਨਹਿਰੀ ਪੁਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਪੁਲ ਕਿਸਾਨਾਂ ਅਤੇ ਵਸਨੀਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ ਅਤੇ ਨਾਲ ਹੀ ਪਿੰਡ ਦੀ ਆਵਾਜਾਈ ਨੂੰ ਵੀ ਆਸਾਨ ਬਣਾਏਗਾ। ਉਦਘਾਟਨ ਤੋਂ ਬਾਅਦ ਉਨ੍ਹਾਂ ਪਿੰਡ ਵਿਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਿਕਾਸ ਕਾਰਜ ਬਿਨ੍ਹਾਂ ਕਿਸੇ ਪੱਖਪਾਤ ਦੇ ਪਹਿਲ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਸਰਪੰਚ ਛਿੰਦਰਪਾਲ ਸਿੰਘ, ਜ਼ਿਲ੍ਹਾ ਸਕੱਤਰ ਪਿਆਰਾ ਸਿੰਘ ਬੱਧਨੀ, ਗੁਰਮੇਲ ਸਿੰਘ, ਰਣਜੀਤ ਸਿੰਘ, ਰਾਜਵੰਤ ਸਿੰਘ, ਸੋਹਣ ਸਿੰਘ ਬਲਾਕ ਸਮਿਤੀ ਮੈਂਬਰ, ਮਨਪ੍ਰੀਤ ਸਿੰਘ ਸਿੰਘਾਵਾਲਾ, ਕੌਂਸਲਰ ਜਗਦੀਪ ਸਿੰਘ, ਜਗਰੂਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।