ਡਾ. ਅਰੋੜਾ ਵੱਲੋਂ ਇੰਟਰਲਾਕਿੰਗ ਟਾਈਲਾਂ ਲਾਉਣ ਦਾ ਉਦਘਾਟਨ
ਹਲਕਾ ਵਿਧਾਇਕ ਡਾ. ਅਮਨਦੀਪ ਕੌਰ
Publish Date: Sat, 14 Feb 2026 03:59 PM (IST)
Updated Date: Sun, 15 Feb 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਨਗਰ ਨਿਗਮ ਦੇ ਵਾਰਡ ਨੰਬਰ 14, ਗਲੀ ਨੰਬਰ 3, ਪ੍ਰੇਮ ਨਗਰ ਵਿਚ 12.80 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਉਦਘਾਟਨ ਕੀਤਾ। ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀਵਾਲੇ, ਚੇਅਰਮੈਨ ਸੰਜੀਵ ਨਰੂਲਾ, ਰਾਜੂ ਸੰਦੀਯੋਦਾ, ਕੌਂਸਲਰ ਜਗਦੀਪ ਸਿੰਘ, ਦਮਨ, ਸੰਜੇ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਵਾਰਡਾਂ ਵਿਚ ਵਿਕਾਸ ਕਾਰਜ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਾਰਡ ਦੇ ਵਿਕਾਸ ਕਾਰਜਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਇਹ ਕੰਮ ਇਲਾਕੇ ਦੀ ਸੁੰਦਰਤਾ ਅਤੇ ਸਹੂਲਤਾਂ ਵਿਚ ਵਾਧਾ ਕਰਨਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਾਰਡ ਨਿਵਾਸੀ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ’ਤੇ ਮੁਹੱਲੇ ਦੇ ਵਸਨੀਕਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦਾ ਵਾਰਡ ਵਿਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਧੰਨਵਾਦ ਕੀਤਾ