ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਸ਼ਿਵਲਿੰਗ ਦੀ ਕੀਤੀ ਪੂਜਾ
ਦੇਸ਼ ਭਰ ਵਿਚ ਮਨਾਏ ਜਾਣ
Publish Date: Mon, 16 Feb 2026 03:43 PM (IST)
Updated Date: Tue, 17 Feb 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਦੇਸ਼ ਭਰ ਵਿਚ ਮਨਾਏ ਜਾਣ ਵਾਲੇ ਸ਼ਿਵਰਾਤਰੀ ਦਾ ਤਿਉਹਾਰ ਮੋਗਾ ਵਿਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸ਼ਹਿਰ ਦੇ ਵੱਖ ਵੱਖ ਮੰਦਰਾਂ ਵਿਚ ਦਰਸ਼ਨ ਕਰਨ ਤੋਂ ਬਾਅਦ ਸਿੰਘਾਂਵਾਲਾ ਰੋਡ ’ਤੇ ਸਥਿਤ ਮੰਦਰ ਵਿਚ ਸ਼ਿਵਲਿੰਗ ਨੂੰ ਜਲ ਚੜ੍ਹਾ ਕੇ ਭਗਵਾਨ ਸ਼ਿਵ ਦੀ ਪੂਜਾ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਭਗਵਾਨ ਸ਼ਿਵ ਦੀ ਮਹਿਮਾ ਦਾ ਵਿਸਥਾਰ ਨਾਲ ਵਰਣਨ ਕੀਤਾ ਅਤੇ ਸਾਰਿਆਂ ਦੀ ਖੁਸ਼ਹਾਲੀ, ਸਿਹਤ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ। ਸਮਾਗਮ ਦੌਰਾਨ ਭਗਵਾਨ ਸ਼ਿਵ ਲਈ ਆਰਤੀ ਕੀਤੀ ਗਈ ਅਤੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਗਿਆ। ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।