ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਦਿੱਤੀਆਂ ਮੁਬਾਰਕਾਂ
ਰਮਜ਼ਾਨ ਦੇ ਪਵਿੱਤਰ ਮਹੀਨੇ ਦੇ
Publish Date: Sat, 21 Mar 2026 03:24 PM (IST)
Updated Date: Sun, 22 Mar 2026 04:01 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਆਖ਼ਰੀ ਜੁਮਾ ਅਤੇ ਈਦ ਦੇ ਤਿਉਹਾਰ ਦੇ ਮੌਕੇ ’ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਵਿਖੇ ਮਸਜ਼ਿਦ ਉਸਮਾਨ ਗ਼ਨੀ ਹਾਜ਼ਰੀ ਭਰ ਕੇ ਦੌਰਾ ਕੀਤਾ। ਇਸ ਮੌਕੇ ਵਿਧਾਇਕ ਅਰੋੜਾ ਨੇ ਸਾਰਿਆਂ ਨੂੰ ਈਦ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਸਮਾਗਮ ਦੌਰਾਨ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਜਿਨ੍ਹਾਂ ਵਿਚ ਚੇਅਰਮੈਨ ਇਜ਼ਰਾਈਲ ਅਤੇ ਪ੍ਰਧਾਨ ਮੁਹੰਮਦ ਹਬੀਬ ਸ਼ਾਮਲ ਸਨ, ਨੇ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਇਕੱਠ ਵਿਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਸਮਾਗਮ ਦੌਰਾਨ ਵਿਧਾਇਕ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਦੋਸ਼ਾਲਾ ਦੇ ਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਮੁਸਲਿਮ ਭਾਈਚਾਰੇ ਦੇ ਵੱਡੀ ਗਿਣਤੀ ਵਿਚ ਮੈਂਬਰਾਂ ਤੋਂ ਇਲਾਵਾ ਇਸ ਸਮਾਗਮ ਵਿਚ ਵਿਧਾਇਕ ਡਾ. ਅਰੋੜਾ ਦੇ ਰਾਜਨੀਤਿਕ ਸਕੱਤਰ ਅਤੇ ਸਾਬਕਾ ਕੌਂਸਲਰ ਦਵਿੰਦਰ ਤਿਵਾੜੀ, ਰਾਕੇਸ਼ ਮਿੱਡਾ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਸ਼ਾਮਲ ਹੋਏ।