ਵਿਧਾਇਕ ਡਾ. ਅਰੋੜਾ ਨੇ ਲਾਇਬ੍ਰੇਰੀ ਦਾ ਉਦਘਾਟਨ ਕੀਤਾ
ਅੱਜ ਵਿਧਾਇਕ ਡਾ. ਅਮ
Publish Date: Sun, 18 Jan 2026 04:57 PM (IST)
Updated Date: Mon, 19 Jan 2026 04:06 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਾਰਡ ਨੰ. 48 ਦੇ ਦਸ਼ਮੇਸ਼ ਪਾਰਕ ਵਿਚ, ਕੌਂਸਲਰ ਕੁਲਵਿੰਦਰ ਸਿੰਘ ਚੱਕੀਆਂ ਦੀ ਮਲਕੀਅਤ ਵਾਲੀ, ਸਵਰਗੀ ਇੰਦਰਪ੍ਰੀਤ ਕੌਰ ਸਿੱਧੂ ਦੀ ਯਾਦ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਸਵਰਗੀ ਇੰਦਰਪ੍ਰੀਤ ਕੌਰ ਸਿੱਧੂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਕਾਰਜਕਾਰੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਕੌਂਸਲਰ ਕੁਲਵਿੰਦਰ ਸਿੰਘ ਚੱਕੀਆਂ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਵੱਡੀ ਗਿਣਤੀ ਵਿਚ ਵਾਰਡ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਇਸ ਮੌਕੇ ਮੌਜ਼ੂਦ ਸਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਵਰਗੀ ਇੰਦਰਜੀਤ ਕੌਰ ਸਿੱਧੂ ਨੇ ਸਿਰਫ਼ 18 ਸਾਲ ਦੀ ਉਮਰ ਵਿਚ ਆਊਟਸਟੈਂਡਿੰਗ ਡਿਪਲੋਮੈਂਟ ਐਵਾਰਡ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਸੀ। ਸਵਰਗੀ ਇੰਦਰਪ੍ਰੀਤ ਕੌਰ ਸਿੱਧੂ ਨੇ 62 ਦੇਸ਼ਾਂ ਦੇ 117 ਡੈਲੀਗੇਟਾਂ ’ਚੋਂ ਇਕ ਭਾਰਤੀ ਡੈਲੀਗੇਟ ਵਜੋਂ ਭਾਰਤ ਦੀ ਸ਼ਾਨਦਾਰ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਅੱਜ ਇਸ ਲਾਇਬ੍ਰੇਰੀ ਦੇ ਰੂਪ ਵਿਚ ਉਨ੍ਹਾਂ ਦੀ ਪ੍ਰੇਰਨਾਦਾਇਕ ਯਾਦ ਨੂੰ ਹਮੇਸ਼ਾ ਲਈ ਸੰਭਾਲਣ ਦਾ ਯਤਨ ਕੀਤਾ ਗਿਆ ਹੈ ਜੋ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਗਿਆਨ ਅਤੇ ਪ੍ਰੇਰਨਾ ਦਾ ਇਕ ਸਥਾਈ ਸਰੋਤ ਸਾਬਤ ਹੋਵੇਗੀ। ਇਸ ਮੌਕੇ ਵਾਰਡ ਵਾਸੀਆਂ ਵੱਲੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਫ਼ੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ।