ਵਿਧਾਇਕ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਅੱਜ ਹਲਕਾ ਵਿਧਾਇਕ ਡਾ
Publish Date: Wed, 04 Feb 2026 04:43 PM (IST)
Updated Date: Thu, 05 Feb 2026 04:02 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 1 ਵਿਚ ਸਾਉਣੀ ਵਾਲਾ ਰੋਡ ਅਤੇ ਇਸ ਨਾਲ ਲੱਗਦੀਆਂ 6 ਗਲੀਆਂ ਵਿਚ 49 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਅਤੇ ਇੱਟਾਂ ਲਗਾਉਣ ਦਾ ਉਦਘਾਟਨ ਕੀਤਾ। ਇਸ ਮੌਕੇ ਵਾਰਡ ਇੰਚਾਰਜ ਰਾਜੂ ਲੰਡੇਕੇ, ਕੌਂਸਲਰ ਜਸਵਿੰਦਰ ਸਿੰਘ ਕਾਕਾ, ਵਾਰਡ ਨਿਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਸਮੇਤ ਮੌਜੂਦ ਸਨ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਵਾਰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜ ਇਲਾਕੇ ਦੀ ਸੁੰਦਰਤਾ ਅਤੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਨਿਵਾਸੀ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਇਹ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਜਿਸਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਇਸ ਮੌਕੇ ਵਾਰਡ ਇੰਚਾਰਜ ਰਾਜੂ ਲੰਡੇਕੇ, ਕੌਂਸਲਰ ਜਸਵਿੰਦਰ ਸਿੰਘ ਕਾਕਾ ਅਤੇ ਵਾਰਡ ਨਿਵਾਸੀਆਂ ਨੇ ਇਲਾਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਵਾਰਡ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਮਠਿਆਈ ਭੇਟ ਕਰਕੇ ਧੰਨਵਾਦ ਕੀਤਾ।