ਹਲਕਾ ਵਿਧਾਇਕ ਮਨਜੀਤ ਬਿਲਾਸਪੁਰ ਨੇ ਕੀਤਾ ਸਕੂਲ ਦੇ ਨਵੇਂ ਕਮਰਿਆ ਦਾ ਉਦਘਾਟਨ
ਕਸਬਾ ਅਜੀਤਵਾਲ ਵਿਖੇ ਹਲਕਾ ਨਿਹਾਲ
Publish Date: Thu, 23 Apr 2026 05:25 PM (IST)
Updated Date: Thu, 23 Apr 2026 05:28 PM (IST)

ਅਵਤਾਰ ਸਿੰਘ 0 ਪੰਜਾਬੀ ਜਾਗਰਣ ਅਜੀਤਵਾਲ : ਕਸਬਾ ਅਜੀਤਵਾਲ ਵਿਖੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਮਨਜੀਤ ਸਿੰਘ ਬਿਲਸਪੁਰ ਨੇ ਕਿਹਾ ਕਿ ‘ਆਪ’ ਦੀ ਸਰਕਾਰ ਵੱਲੋਂ ਵਿੱਦਿਆ ਦਾ ਜ਼ਿਲ੍ਹਾ ਮੋਗਾ ਦੇ ਸਰਕਾਰੀ ਸਕੂਲ਼ਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ 42 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ, ਜਦਕਿ ਪਿਛਲੀਆਂ ਸਰਕਾਰਾਂ ਵੱਲੋਂ ਵਿਦਿਆ ਦੇ ਮਿਆਰ ਨੂੰ ਅੱਗੇ ਵਧਾਉਣ ਲਈ ਕੋਈ ਵਿਸ਼ੇਸ਼ ਉਪਰਾਲਾ ਨਹੀਂ ਕੀਤਾ ਗਿਆ ਸੀ ਪਰ ਹੁਣ ਪਿਛਲੇ ਚਾਰ ਸਾਲਾਂ ਵਿਚ ਆਪ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਬਹੁਤ ਉੱਪਰ ਤੱਕ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੇ ਰਹਿੰਦੇ ਸਮੇਂ ਵਿਚ ਪਿਛਲੇ ਚਾਰ ਸਾਲਾਂ ਤੋਂ ਵੱਧ ਕੰਮ ਕੀਤਾ ਜਾਵੇਗਾ। ਇਸ ਸਮੇਂ ਉਨ੍ਹਾਂ ਅਧਿਆਪਕਾਂ ਨਾਲ ਵੀ ਬੱਚਿਆਂ ਨਾਲ ਰਲ ਮਿਲ ਕੇ ਰਹਿਣ, ਪੜ੍ਹਾਉਣ ਅਤੇ ਹੋਰ ਕਈ ਵਿਸ਼ਿਆਂ ’ਤੇ ਗੱਲਬਾਤ ਕੀਤੀ ਅਤੇ ਕਿਹਾ ਕਿ ਇਹ ਬੱਚੇ ਦੇਸ਼ ਦਾ ਭਵਿੱਖ ਹਨ, ਸਾਨੂੰ ਇਨ੍ਹਾਂ ਨੂੰ ਹੀਰੇ ਵਾਂਗ ਤਰਾਸ਼ਨ ਦੀ ਲੋੜ ਹੈ ਤਾਂ ਜੋ ਇਹ ਸਰਕਾਰੀ ਸਕੂਲਾਂ ਵਿਚ ਪੜ੍ਹ ਕੇ ਚੰਗੇ ਅਫਸਰ ਬਣਨ ਅਤੇ ਪੰਜਾਬ ਨੂੰ ਹੋਰਾ ਸੂਬਿਆਂ ਤੋਂ ਅੱਗੇ ਵਧਾ ਸਕਣ। ਜਿਸ ਤੋਂ ਬਾਅਦ ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਵੱਲੋਂ ਸੱਭਿਆਚਰ ਪ੍ਰੋਗਰਾਮ ਦੌਰਾਨ ਕਈ ਤਰ੍ਹਾਂ ਦੀਆਂ ਝਲਕੀਆਂ ਵੀ ਪੇਸ਼ ਕੀਤੀਆਂ। ਇਸ ਸਮੇਂ ਡੀਓ ਮੰਜੂ ਭਾਰਦਵਾਜ, ਪ੍ਰਿੰਸੀਪਲ ਸੁਰਜੀਤ ਸਿੰਘ, ਸਾਬਕਾ ਸਰਪੰਚ ਜਸਦੀਪ ਸਿੰਘ ਗੈਰੀ, ਸ਼ਮਿੰਦਰ ਸਿੰਘ ਸੰਮੀ ਮਾਨ, ਨੰਬਰਦਾਰ ਰਾਜਾ ਸਿੰਘ, ਮੈਂਬਰ ਗੁਰਪ੍ਰੀਤ ਸਿੰਘ, ਆਪ ਆਗੂ ਬਲਜਿੰਦਰ ਸਿੰਘ, ਜਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਮਿਆਨੇ, ਗੁਰਸੇਵਕ ਸਿੰਘ ਬਾਸੀ, ਸਰਪੰਚ ਹਰਜਿੰਦਰ ਸਿੰਘ ਨੱਥੂਵਾਲਾ ਜਦੀਦ, ਪਿੰਦਾ ਸੈਕਟਰੀ ਆਦਿ ਹਾਜ਼ਰ ਸਨ।