- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੰਮੇ ਸਮੇਂ ਤੋਂ ਖ਼ਰਾਬ ਅਤੇ ਟੁੱਟੀਆਂ ਸੜਕਾਂ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਲੰਮੇ ਸਮੇਂ ਤੋਂ ਖ਼ਰਾਬ ਅਤੇ ਟੁੱਟੀਆਂ ਸੜਕਾਂ ਕਾਰਨ ਨੰਬਰ 1 ਨਿਊ ਟਾਊਨ ਦੇ ਇਲਾਕਾ ਵਾਸੀਆਂ ਨੂੰ ਆ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਮੋਗਾ ਵੱਲੋਂ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਵਾਰਡ ਨੰਬਰ 38 ਦੀ ਨਗਰ ਨਿਗਮ ਕੌਂਸਲਰ ਡਿੰਪਲ ਅਰੋੜਾ ਨੇ ਦੱਸਿਆ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਨਗਰ ਨਿਗਮ ਦੇ ਧਿਆਨ ਵਿਚ ਲਿਆਂਦਾ ਗਿਆ, ਜਿਸ ਤੋਂ ਬਾਅਦ ਹੁਣ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸੜਕਾਂ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਵੀ ਸੁਚਾਰੂ ਹੋਵੇਗੀ। ਡਿੰਪਲ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਸਾਬਕਾ ਕੌਂਸਲਰ ਸਾਹਿਲ ਅਰੋੜਾ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।