- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡ ਵੇਜ਼ ਪਨਬਸ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਬ੍ਰਾਂਚ ਮੋਗਾ ਵੱਲੋਂ ਸੂਬਾ ਪੱਧਰੀ ਹੜਤਾਲ ਸ਼ੁਰੂ ਕੀਤੀ ਗਈ। ਡਿਪੂ ਦੇ ਗੇਟ ਤੇ ਬੋਲਦਿਆਂ ਸੂਬਾ ਆਗੂ ਬਲਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਾਰ ਵਾਰ ਮੀਟਿੰਗ ਕਰਨ ਉਪਰੰਤ ਠੋਸ ਹੱਲ ਨਹੀਂ ਕੱਢ ਰਹੀ। ਉਨ੍ਹਾਂ ਕਿਹਾ ਅੱਜ ਫਿਰ ਸੂਬਾ ਏ ਦੀ ਮੀਟਿੰਗ ਟਰਾਂਸਪੋਰਟ ਮੰਤਰੀ ਨਾਲ ਕੀਤੀ ਗਈ ਪਰ ਮੀਟਿੰਗ ਦੌਰਾਨ ਤਿੰਨ ਮੰਗਾਂ ਤੇ ਹੀ ਗੱਲ ਬਾਤ ਹੋਈ ਅਤੇ ਤਿੰਨ ਮੰਗਾਂ ਨੂੰ ਹੱਲ ਕਰਨ ਲਈ ਸਮਾਂ ਤੈਅ ਕਰਨ ਲਈ ਸਹਿਮਤ ਬਣੀ ਹੈ। ਉਨ੍ਹਾਂ ਵਿਭਾਗ ਨੂੰ ਪੱਤਰ ਜਾਰੀ ਕਰਨ ਲਈ ਕਿਹਾ ਸੀ ਜਿੰਨਾ ਚਿਰ ਪੱਤਰ ਜਾਰੀ ਨਹੀਂ ਹੁੰਦਾ ਹੜਤਾਲ ਜਾਰੀ ਰਹੇਗੀ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਸ ਮੌਕੇ ਪ੍ਰਧਾਨ ਅਮਨਦੀਪ ਸਿੰਘ, ਸੈਕਟਰੀ ਗੁਰਪ੍ਰੀਤ ਸਿੰਘ, ਕੈਸ਼ੀਅਰ ਗੁਰਜੰਟ ਸਿੰਘ, ਹਰਵਿੰਦਰ ਸਿੰਘ, ਸੇਵਕ ਸਿੰਘ ਰਮਨਦੀਪ, ਰਾਜਵਿੰਦਰ ਸਿੰਘ ਆਦਿ ਵਰਕਰ ਹਾਜ਼ਰ ਸਨ। ਹੜਤਾਲ ਕਾਰਨ ਬੱਸ ਅੱਡੇ ’ਤੇ ਪਹੁੰਚ ਰਹੀਆਂ ਸਵਾਰੀਆਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਹੋਰ ਸਾਧਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਖ਼ਾਸ ਕਰਕੇ ਰੋਜ਼ਾਨਾ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵਧੇਰੇ ਦਿੱਕਤਾਂ ਆ ਰਹੀਆਂ ਹਨ। ਬੱਸਾਂ ਦੀ ਉਡੀਕ ਕਰ ਰਹੀਆਂ ਸਵਾਰੀਆਂ ਨੂੰ ਇਹ ਵੀ ਪਤਾ ਨਹੀਂ ਲੱਗ ਰਿਹਾ ਕਿ ਉਨ੍ਹਾਂ ਨੂੰ ਆਪਣੀ ਮੰਜ਼ਿਲ ਲਈ ਬੱਸ ਕਦੋਂ ਮਿਲੇਗੀ। ਪੰਜਾਬ ਰੋਡਵੇਜ਼ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਮੋਗਾ ਡਿਪੂ ਦੇ ਸੈਕਟਰੀ ਗੁਰਪ੍ਰੀਤ ਸਿੰਘ ਨੇ ਆਪਣੀਆਂ ਮੰਗਾਂ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਊਟਸੋਰਸ ਵਰਕਰਾਂ ਨੂੰ ਕੰਟਰੈਕਟ ਤੇ ਕਰੋ, ਸਰਵਿਸ ਰੂਲ ਲਾਗੂ ਕਰੋ, ਪਰਚੇ ਰੱਦ ਕੀਤੇ ਜਾਣ ਆਦਿ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ।