- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜਮਾਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਖ਼ੂਹ ਖਾਤੇ ਪਾਉਣ, ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜਮ ਮੰਗਾਂ ਡੀਏ ਦੇ ਬਕਾਏ, 2.59 ਦੇ ਗੁਣਾਂਕ ਨਾਲ ਪੈਨਸ਼ਨਾਂ ਸੋਧਣ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ’ ਤੇ ਹਰਾ ਪੈਨ ਚਲਾਉਣ ਦੇ ਝੂਠੇ ਵਾਅਦੇ ਕਰਕੇ ਰਾਜ ਭਾਗ ’ਤੇ ਕਾਬਜ ਹੋਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਖ਼ਫਾ ਮੁਲਾਜਮਾਂ/ ਪੈਨਸ਼ਨਰਾਂ ਵਿਚ ਜੋ ਗੁੱਸਾ ਅਤੇ ਰੋਹ ਪਣਪ ਰਿਹਾ ਹੈ, ਉਸ ਦੀ ਅਗਵਾਈ ਕਰਨ ਅਤੇ ਮੁਲਾਜਮਾਂ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜਮ ਮੰਚ ਨੇ ਲੁਧਿਆਣੇ ਮੀਟਿੰਗ ਕਰਕੇ ਸਾਂਝੀ ਕੋਆਰਡੀਨੇਸ਼ਨ ਕਮੇਟੀ ਬਣਾਕੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਸੀ। ਇਸ ਦੀ ਕੜੀ ਵਿਚ ਸਮੂਹ ਜ਼ਿਲ੍ਹਿਆਂ ’ਚ ਸੰਘਰਸ ਤੇਜ਼ ਕਰਨ ਲਈ ਕੋਆਰਡੀਨੇਸ਼ਨ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਸੀ। ਮੋਗਾ ਜ਼ਿਲ੍ਹੇ ਦੇ ਸਾਂਝਾ ਫਰੰਟ ਅਤੇ ਸਾਂਝਾ ਮੁਲਾਜਮ ਮੰਚ ਨੇ ਵੀ ਸੂਬਾ ਕਨਵੀਨਰ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਡੀਸੀ ਦਫ਼ਤਰ ਯੂਨੀਅਨ ਦੇ ਦਫ਼ਤਰ ਵਿਚ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਡੀਪੀਆਰਓ ਗਿਆਨ ਸਿੰਘ ਜ਼ਿਲ੍ਹਾ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੋਆਰਡੀਨੇਸ਼ਨ ਕਮੇਟੀ ’ਚੋਂ ਬਲੌਰ ਸਿੰਘ ਘਾਲੀ, ਸੁਖਮੰਦਰ ਸਿੰਘ , ਸੁਖਦੇਵ ਸਿੰਘ, ਰਾਜਿੰਦਰ ਸਿੰਘ ਰਿਆੜ, ਗੁਰਜੰਟ ਸਿੰਘ ਕੋਕਰੀ , ਦਿਗਵਿਜੇ ਪਾਲ ਸ਼ਰਮਾ, ਭੁਪਿੰਦਰ ਸਿੰਘ ਸੇਖੋਂ , ਰਾਮ ਕ੍ਰਿਸ਼ਨ, ਕੁਲਵਿੰਦਰ ਸਿੰਘ ਖ਼ਾਲਸਾ , ਨਰੇਸ਼ ਕੁਮਾਰ, ਕੁਲਵੀਰ ਸਿੰਘ ਢਿੱਲੋਂ, ਕੁਲਦੀਪ ਸਿੰਘ ਡੀਸੀ ਦਫ਼ਤਰ, ਗੁਰਮੇਲ ਸਿੰਘ ਨਾਹਰ, ਪ੍ਰਿੰਸੀਪਲ ਪੂਰਨ ਸਿੰਘ ਸੰਧੂ ਪ੍ਰਧਾਨ ਏਡਡ ਸਕੂਲ, ਬਲਜਿੰਦਰ ਸਿੰਘ ਧਾਲੀਵਾਲ, ਸੈਮੂਅਲ , ਪਲਵਿੰਦਰ ਸਿੰਘ ਸਿੱਧੂ ਪੀਐੱਸਪੀਸੀਐਲ ਕਨਵੀਨਰ ਅਤੇ ਕੋ ਕਨਵੀਨਰ ਅਤੇ ਆਜ਼਼ਾਦ ਮੈਂਬਰ ਦੇ ਤੌਰ ’ਤੇ ਸ਼ਾਮਲ ਕੀਤੇ ਗਏ। ਕਮੇਟੀ ਦੇ ਹਿਸਾਬ ਕਿਤਾਬ ਰੱਖਣ ਲਈ ਪ੍ਰੇਮ ਕੁਮਾਰ ਮੋਗਾ ਨੂੰ ਬਤੌਰ ਖਜਾਨਚੀ ਬਣਾਇਆ ਗਿਆ । ਸੁਰਿੰਦਰ ਰਾਮ ਕੁੱਸਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਆਰਡੀਨੇਸ਼ਨ ਕਮੇਟੀ ਨੇ ਫੈਸਲਾ ਕੀਤਾ ਕਿ ਜੋ ਸੂਬੇ ਵੱਲੋਂ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਅਨੁਸਾਰ 11 ਜੁਲਾਈ ਨੂੰ ਸ਼ਹੀਦ ਨਛੱਤਰ ਸਿੰਘ ਭਵਨ ਮੋਗਾ ’ਚ ਮੁਲਾਜਮਾਂ ਪੈਨਸ਼ਨਰਾਂ ਦੀ ਇਕ ਵਿਸ਼ਾਲ ਕਨਵੈਨਸ਼ਨ 10 ਵਜੇ ਹੋਵੇਗੀ ਅਤੇ ਕਨਵੈਨਸ਼ਨ ਤੋਂ ਬਾਅਦ ਸਥਾਨਕ ਵਿਧਾਇਕ ਬੀਬੀ ਅਮਨਦੀਪ ਕੌਰ ਅਰੋੜਾ ਦੀ ਰਹਾਇਸ਼ ਵੱਲ ਮਾਰਚ ਕੀਤਾ ਜਾਵੇਗਾ ਅਤੇ ਉਸਦੇ ਘਰ ਅੱਗੇ ਘੜਾ ਭੰਨ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣਾ ਗੁੱਸਾ ਅਤੇ ਰੋਹ ਪਰਗਟ ਕੀਤਾ ਜਾਵੇਗਾ।