ਵਕੀਲ ਮਹਿਰੋਂ, ਮੋਗਾ : ਸੋਸ਼ਲ ਵੈੱਲਫੇਅਰ ਕਲੱਬ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਅੱਜ ਸਿਵਲ ਲਾਇਨਜ਼ ਧਰਮਸ਼ਾਲਾ ਵਿਚ ਵੈਕਸੀਨੇਸ਼ਨ ਕੈਂਪ ਲਾਇਆ ਗਿਆ। ਇਸ ਮੌਕੇ ਲੋਕਾਂ ਨੂੰ ਮਾਸਕ ਵੀ ਵੰਡੇ ਗਏ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਕ ਵਾਰ ਫਿਰ ਕੋਰੋਨਾ ਦੇ ਜਿਵੇਂ ਕੇਸ ਵਧਣ ਲੱਗੇ ਹਨ, ਇਸ ਨੂੰ ਵੇਖਦੇ ਹੋਏ ਸਾਨੂੰ ਆਪਣੇ ਬਚਾਅ ਲਈ ਵੈਕਸੀਨੇਸ਼ਨ ਦੇ ਨਾਲ-ਨਾਲ ਮਾਸਕ ਦਾ ਇਸਤੇਮਾਲ ਰੁਟੀਨ ਵਿਚ ਅਤੇ ਸਮਾਜਿਕ ਦੂਰੀ ਦਾ ਧਿਆਨ ਵੀ ਜਰੂਰ ਰੱਖਣਾ ਚਾਹੀਦਾ ਹੈ। ਇਸ ਕੈਂਪ ਵਿਚ 326 ਲੋਕਾਂ ਦਾ ਟੀਕਾਕਰਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਓਪੀ ਕੁਮਾਰ ਨੇ ਇੱਕਠੇ ਹੋਏ ਲੋਕਾਂ ਨੂੰ ਵੈਕਸੀਨ ਲਈ ਪੇ੍ਰਿਤ ਕੀਤਾ ਗਿਆ।