v> ਮਨਪ੍ਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਮੋਗਾ 'ਚ 5 ਕੋਰੋਨਾ ਕੇਸ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਕੋਰੋਨਾ ਕੇਸਾਂ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਸਬੰਧੀ ਸਿਵਲ ਸਰਜਨ ਅਮਨਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਹਾਲ ਹੀ 'ਚ ਆਈਆਂ ਰਿਪੋਰਟਾਂ 'ਚ ਪਿਓ-ਪੁੱਤਰ ਸਮੇਤ ਜ਼ਿਲ੍ਹੇ 'ਚ ਕੋਰੋਨਾ ਦੇ 5 ਮਰੀਜ਼ ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਦੋ ਨਿਹਾਲ ਸਿੰਘ ਵਾਲਾ ਦੇ ਪਿੰੰਡ ਪੱਤੋ ਤੇ ਮਾਛੀਕੇ ਦੇ ਮਰੀਜ਼ ਹਨ। ਇਸ ਤੋਂ ਇਲਾਵਾ ਦੋ ਨੂਰਪੁਰ ਤੇ ਇਕ ਧਰਮਕੋਟ ਤੋਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਮੁਢਲੇ ਇਲਾਜ ਲਈ ਬਾਘਾਪੁਰਾਣਾ ਦੇ ਸਿਵਲ ਹਸਪਤਾਲ 'ਚ ਇਕਾਂਤਵਾਸ ਕੀਤਾ ਗਿਆ ਹੈ।

Posted By: Seema Anand