ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ

ਵਿਧਾਨ ਸਭਾ ਹਲਕਾ ਮੋਗਾ ਤੋਂ ਸੋ੍ਮਣੀ ਅਕਾਲੀ ਦਲ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਸ਼ੁਰੂ ਕੀਤੀ ਚੋਣ ਮੁਹਿੰਮ ਨਾਲ ਪਾਰਟੀ ਦਾ ਕਾਫਲਾ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ਹੈ, ਜਿਸ ਨੂੰ ਹਲਕੇ ਦੇ ਲੋਕਾਂ ਵੱਲੋਂ ਵੀ ਭਰਵਾ ਹੁੰਗਾਰਾ ਮਿਲ ਰਿਹਾ ਹੈ। ਸੋ੍ਮਣੀ ਅਕਾਲੀ ਦਲ ਦੀ ਦਿਨ-ਬ-ਦਿਨ ਵਧ ਰਹੀ ਲੋਕਪਿ੍ਰਅਤਾ ਨੂੰ ਦੇਖਦੇ ਹੋਏ ਲੋਕ ਆਪ-ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ। ਇਸੇ ਲੜ੍ਹੀ ਤਹਿਤ ਸੋਮਵਾਰ ਨੂੰ ਪਾਰਟੀ ਉਸ ਸਮੇਂ ਹੋਰ ਵੀ ਮਜਬੂਤੀ ਮਿਲੀ, ਜਦੋਂ ਨਗਰ ਨਿਗਮ ਮੋਗਾ ਅਧੀਂਨ ਆਉਂਦੇ ਵਾਰਡ ਨੰਬਰ 30 ਤੋਂ ਅਜਾਦ ਉਮੀਦਵਾਰ ਵਜੋਂ ਚੋਣ ਲੜ੍ਹ ਚੁੱਕੇ ਜਗਸੀਰ ਸਿੰਘ ਜੱਗਾ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਸੋ੍ਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਸਮੇਂ ਬਰਜਿੰਦਰ ਸਿੰਘ ਬਰਾੜ ਨੇ ਜਗਸੀਰ ਸਿੰਘ ਜੱਗਾ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਪਾਰਟੀ ਵੱਲੋਂ ਵੀ ਉਨਾਂ੍ਹ ਨੂੰ ਪੂਰਾ ਮਾਣ-ਸਨਮਾਣ ਦਿੱਤਾ ਜਾਵੇਗਾ। ਇਸ ਸਮੇਂ ਕੁਲਦੀਪ ਸਿੰਘ ਸਰਕਲ ਪ੍ਰਧਾਨ, ਜਗਤਾਰ ਸਿੰਘ ਸਾਬਕਾ ਕੌਂਸਲਰ, ਗੁਰਮੀਤ ਸਿੰਘ, ਸੁਖਚੈਨ ਸਿੰਘ ਧਾਲੀਵਾਲ, ਗੁਰਪ੍ਰਰੀਤ ਸਿੰਘ ਨੰਬਰਦਾਰ ਸਰਕਲ ਪ੍ਰਧਾਨ ਯੂਥ ਅਕਾਲੀ ਦਲ, ਕੁਲਦੀਪ ਸਿੰਘ ਕੋਠੇ ਪੱਤੀ ਮੁਹੱਬਤ, ਜੱਗਾ, ਬੂਟਾ ਸਿੰਘ ਸਹੋਤਾ ਸਰਕਲ ਪ੍ਰਧਾਨ ਐਸਸੀ ਵਿੰਗ, ਵਿਜੈ ਸਿੰਘ, ਗੁਰਜੀਤ ਗੱਗੀ, ਵਰਿੰਦਰ ਬਾਂਸਲ, ਜਗਸੀਰ ਸਿੰਘ ਜੱਸੀ ਤੋਂ ਇਲਾਵਾ ਆਦਿ ਅਕਾਲੀ ਵਰਕਰ ਹਾਜਰ ਸਨ।