- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਵਿਦਿਆਰਥੀਆਂ ਲਈ ਡਿਗਰੀ ਤੋਂ ਬਾਅਦ ਕੈਨੇਡਾ ਵਿਚ ਉੱਚ ਸਿੱਖਿਆ ਅਤੇ ਕਰੀਅਰ ਦੇ ਮੌਕੇ ਵਿਸ਼ੇ ’ਤੇ ਇਕ ਵਿਸ਼ੇਸ਼ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਦੇਸ਼ ਵਿਚ ਉੱਚ ਸਿੱਖਿਆ ਲਈ ਉੱਪਲਬਧ ਮੌਕਿਆਂ ਅਤੇ ਸਹੀ ਕਰੀਅਰ ਯੋਜਨਾ ਬਾਰੇ ਜਾਣੂੰ ਕਰਵਾਉਣਾ ਸੀ। ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਕੈਨੇਡਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਦਾਖ਼ਲਾ ਪ੍ਰਕਿਰਿਆ, ਮਾਸਟਰਜ਼ ਪ੍ਰੋਗਰਾਮ,ਆਈਲੈਟਸ, ਪੀਟੀਈ, ਸਕਾਲਰਸ਼ਿਪ, ਸਟੱਡੀ ਵੀਜ਼ਾ ਅਤੇ ਪੜ੍ਹਾਈ ਤੋਂ ਬਾਅਦ ਮਿਲਣ ਵਾਲੇ ਕਰੀਅਰ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਉਹ ਸਹੀ ਕਾਲਜ ਅਤੇ ਸਹੀ ਕੋਰਸ ਦੀ ਚੋਣ ਕਰਨ ਤਾਂ ਵਿਦੇਸ਼ ਵਿਚ ਉੱਚ ਸਿੱਖਿਆ ਅਤੇ ਬਿਹਤਰ ਕਰੀਅਰ ਦੇ ਮੌਕੇ ਪ੍ਰਾਪਤ ਕਰ ਸਕਦੇ ਹਨ। ਮਾਹਿਰਾਂ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਦੀ ਯੋਜਨਾ ਸਮੇਂ ਸਿਰ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਡਾ. ਮਨਵੀ ਅਗਰਵਾਲ, ਜਨਰਲ ਸਕੱਤਰ ਇੰਜੀ. ਸੁਰੇਸ਼ ਬਾਂਸਲ ਅਤੇ ਡਾਇਰੈਕਟਰ ਲਵ ਗੋਇਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਸਮੇਂ ਵਿਚ ਸਿਰਫ਼ ਡਿਗਰੀ ਪ੍ਰਾਪਤ ਕਰਨਾ ਹੀ ਕਾਫ਼ੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ