v> ਮਨਪ੍ਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਬਿਲਾਸਪੁਰ ਵਿਖੇ ਇਕ 36 ਸਾਲਾ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਪਤਾ ਲੱਗਾ ਹੈ। ਮ੍ਰਿਤਕ ਔਰਤ ਦੀ ਲਾਸ਼ ਘਰ 'ਚ ਪੱਖੇ ਨਾਲ ਲਟਕ ਰਹੀ ਸੀ।

ਜਾਣਕਾਰੀ ਅਨੁਸਾਰ ਸੁਰਿੰਦਰ ਕੌਰ 36 ਸਾਲ ਪਤਨੀ ਨੀਟਾ ਸਿੰਘ ਦੀ ਅੱਜ ਸਵੇਰੇ ਘਰ 'ਚ ਹੀ ਪੱਖੇ ਨਾਲ ਲਟਕਦੀ ਲਾਸ਼ ਮਿਲਣ 'ਤੇ ਮੌਕੇ 'ਤੇ ਪਹੁੰਚੇ ਪੇਕਾ ਪਰਿਵਾਰ ਨੇ ਆਪਣੀ ਲੜਕੀ ਦੀ ਹੱਤਿਆ ਹੋਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ ਕਿ ਘਰ ਵਿਚ ਕਲੇਸ਼ ਰਹਿੰਦਾ ਸੀ ਇਸ ਕਰਕੇ ਸਾਡੀ ਲੜਕੀ ਨੂੰ ਜਾਨੋਂ ਮਾਰ ਦਿੱਤਾ ਗਿਆ। ਮੌਕੇ 'ਤੇ ਪਹੁੰਚੇ ਥਾਣਾ ਨਿਹਾਲ ਸਿੰਘ ਵਾਲਾ ਦੇ ਇੰਸਪੈਕਟਰ ਪਲਵਿੰਦਰ ਸਿੰਘ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Posted By: Seema Anand