ਸਵਰਨ ਗੁਲਾਟੀ, ਮੋਗਾ : ਥਾਣਾ ਸਦਰ ਦੇ ਪਿੰਡ ਰੱਤੀਆਂ ਵਿਖੇ ਪੁਰਾਣੀ ਰੰਜ਼ਿਸ਼ ਨੂੰ ਲੈ ਕੇ 16 ਲੋਕਾਂ ਵੱਲੋਂ ਪਤੀ‑ਪਤਨੀ ਸਮੇਤ ਉਨ੍ਹਾਂ ਦੀ ਲੜਕੀ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਵਿਚ ਪੁਲਿਸ ਨੇ 16 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਪੁਲਿਸ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਬਲਵਿੰਦਰ ਸਿੰਘ ਲਾਲਾ ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਰੱਤੀਆਂ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਉਨ੍ਹਾਂ ਦੀ ਪਿੰਡ ਦੇ ਹੀ ਪਰਮਜੀਤ ਸਿੰਘ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ ਉਸ ਨੇ ਦੱਸਿਆ ਕਿ 2 ਅਗਸਤ ਨੂੰ ਪਰਮਜੀਤ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਚਰਨਜੀਤ ਕੌਰ, ਹਰਜਿੰਦਰ ਸਿੰਘ ਬਿਟੂ ,ਲਾਭ ਹੀਰਾ ਉਰਫ ਗੋਰੀ, ਪੱਪੂ ਸਿੰਘ, ਬਲਦੇਵ ਕੌਰ, ਅਵਤਾਰ ਸਿੰਘ ਵਾਸੀ ਪਿੰਡ ਰੱਤੀਆਂ, ਰੂਪ ਕੌਰ, ਰਵੀ ਕੌਰ ਵਾਸੀ ਮੋਗਾ, ਨੀਲੂ ਅਤੇ ਨੀਲੂ ਦੇ ਵੱਡੇ ਭਰਾ ਤੇ 4 ਹੋਰ ਅਣਪਛਾਤੇ ਵਿਅਕਤੀ ਨੇ ਉਸਨੂੰ ਅਤੇ ਉਸ ਦੀ ਪਤਨੀ ਸੰਦੀਪ ਕੌਰ ਤੇ ਬੇਟੀ ਮੁਸਕਾਨਦੀਪ ਕੌਰ ਨਾਲ ਬੁਰੀ ਤਰਾਂ ਕੁੱਟਮਾਰ ਕਰਕੇ ਤਿੰਨਾਂ ਨੂੰ ਜ਼ਖ਼ਮੀ ਕਰ ਦਿੱਤਾ ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਪੁਲਿਸ ਨੇ ਜਖਮੀਆਂ ਤੇ ਬਿਆਨ ਲੈਣ ਤੋਂ ਬਾਅਦ ਕੁਟਮਾਰ ਕਰਨ ਦੇ ਦੋਸ਼ ਵਿਚ 16 ਲੋਕਾਂ ਖ਼ਿਲਾਫ਼ ਮਾਮਲਾਵਲ ਦਰਜ ਕਰ ਲਿਆ ਹੈ।

Posted By: Rajnish Kaur