- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਨੂੰ ਉਸ ਸਮੇਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪਿੰਡ ਖੋਟੇ ਤੋਂ ਅਕਾਲੀ ਦਲ ਦੀ ਮੌਜੂਦਾ ਪੰਚਾਇਤ ਮੈਂਬਰ ਮਨਜੀਤ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਵਿਧਾਇਕ ਮਨਜੀਤ ਸਿੰਘ ਨੇ ਭਰੋਸਾ ਦਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਉਨ੍ਹਾਂ ਨੂੰ ਨਾਲ ਲੈਕੇ ਲੋਕਾਂ ਦੀ ਸੇਵਾ ਲਈ ਕੰਮ ਕਰੇਗੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਵਿਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ। ਲੋਕ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਜੁੜ ਰਹੇ ਹਨ਼ ਮਨਜੀਤ ਕੌਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਇਲਾਕੇ ਦੇ ਵਿਕਾਸ ਲਈ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ। ਇਸ ਸਮੇਂ ਪਿੰਡ ਦੇ ਪਤਵੰਤੇ ਪਿੰਡ ਵਾਸੀ ਤੇ ਪਾਰਟੀ ਵਰਕਰ ਹਾਜ਼ਰ ਸਨ।