ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਕਿਸਾਨਾਂ ਨੂੰ ਹੋਰ ਕੁਸ਼ਲ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਵੱਲ ਲਿਜਾਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 22 ਅਗਸਤ, 2022 ਨੂੰ ਪੰਜਾਬ ਵਿਚ ਵੱਖ-ਵੱਖ ਡੇਅਰੀ ਟੇ੍ਨਿੰਗ ਸੈਂਟਰਾਂ 'ਤੇ ਚਲਾਇਆ ਜਾ ਰਿਹਾ ਹੈ। ਇਸ ਕੋਰਸ ਦੀ ਕਾਊਂਸਿਲੰਗ 16 ਅਗਸਤ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਐਟ ਗਿੱਲ ਵਿਖੇ ਰੱਖੀ ਗਈ ਹੈ। ਜ਼ਿਲ੍ਹਾ ਮੋਗਾ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ ਅਤੇ ਲੁਧਿਆਣਾ ਦੇ ਕੋਰਸ ਵਿੱਚ ਹਿੱਸਾ ਲੈਣ ਵਾਲੇ ਚਾਹਵਾਨ ਡੇਅਰੀ ਕਿਸਾਨ ਕਾਊਂਸਿਲੰਗ ਲਈ ਡੇਅਰੀ ਸਿਖਲਾਈ ਕੇਂਦਰ ਗਿੱਲ ਐਟ ਵਿਖੇ ਪਹੁੰਚ ਸਕਦੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੋਰਸ ਵਿਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮਿੰਗ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟੇ੍ਨਿੰਗ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿਚ ਨੌਜਵਾਨ/ਕਿਸਾਨ ਦੀ ਉਮਰ 18-45 ਸਾਲ ਹੋਣੀ ਚਾਹੀਦੀ ਹੈ, ਉਸ ਕੋਲ ਘੱਟੋ ਘੱਟ 5 ਦੁਧਾਰੂ ਪਸ਼ੂ ਹੋਣੇ ਚਾਹੀਦੇ ਹਨ। ਨੌਜਵਾਨ ਮੈਟਿ੍ਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਐਟ ਗਿੱਲ ਵਿਖੇ ਕੌਂਸਿਲੰਗ ਲਈ ਹਾਜ਼ਰ ਹੋ ਸਕਦੇ ਹਨ।