ਅਥਲੈਟਿਕਸ 'ਚ ਦਸਮੇਸ਼ ਸਕੂਲ ਬਿਲਾਸਪੁਰ ਨੇ ਝੰਡੇ ਗੱਡੇ ਸਿੱਖਿਆ ਖ਼ੇਤਰ ਦੀ ਨਾਮਵਰ
Publish Date: Sat, 03 Oct 2026 04:26 PM (IST)
Updated Date: Sun, 04 Oct 2026 04:02 AM (IST)
ਹੋਣਹਾਰ ਵਿਦਿਆਰਥੀਆਂ ਨੇ ਕੀਤਾ ਸਕੂਲ ਦਾ ਨਾਂ ਰੌਸ਼ਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸਿੱਖਿਆ ਖ਼ੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ਵਿੱਚ ਝੰਡੇ ਗੱਡਦਿਆਂ ਆਪਣੀ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਕੋਚ ਕੁਲਦੀਪ ਸਿੰਘ ਧਾਲੀਵਾਲ ਅਤੇ ਅਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਬੁੱਟਰ ਜੋਨ ਅਥਲੈਟਿਕ ਖੇਡਾਂ ਵਿੱਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੀ ਮਿਹਨਤ ਸਦਕਾ ਜਿੱਤ ਦੇ ਪਰਚਮ ਲਹਿਰਾਏ। ਉਨ੍ਹਾਂ ਦੱਸਿਆ ਕਿ 14 ਸਾਲ ਉਮਰ ਵਰਗ ਵਿੱਚ ਮਨਿੰਦਰਜੀਤ ਕੌਰ 8ਵੀਂ ਕਲਾਸ ਨੇ 80 ਮੀਟਰ ਹਰਡਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਹੀ ਵਿਦਿਆਰਥਣ ਨੇ ਡਿਸਕਸ ਥ੍ਰੋਅ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 17 ਸਾਲ ਉਮਰ ਵਰਗ ਵਿੱਚ ਨਮਨਦੀਪ ਕੌਰ ਕਲਾਸ ਬਾਰ੍ਹਵੀਂ ਨੇ ਜੈਵਲਿਨ ਤੇ ਗੋਲਾ ਸੁੱਟਣ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। 5000 ਮੀਟਰ ਦੌੜ ਤੇ ਜੈਵਲਿਨ ਥ੍ਰੋਅ ਵਿੱਚ ਰਮਨਦੀਪ ਕੌਰ ਬਾਰ੍ਹਵੀਂ ਕਲਾਸ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲੜਕਿਆਂ ਨੇ ਵੀ ਇਨ੍ਹਾਂ ਖੇਡਾਂ ਵਿੱਚ ਆਪਣੀ ਵਿਲੱਖਣ ਕਾਰਜਕੁਸ਼ਲਤਾ ਦਾ ਦਿਖਾਵਾ ਕੀਤਾ ਕਰਦਿਆਂ 19 ਸਾਲ ਉਮਰ ਵਰਗ ਵਿੱਚ ਸੁਖਮੀਤ ਸਿੰਘ ਤੇ ਹਰਭਜਨ ਸਿੰਘ ਨੇ 400 ਮੀਟਰ ਦੌੜ ’ਚ ਕ੍ਰਮਵਾਰ ਪਹਿਲਾ ਤੇ ਦੂਸਰਾ ਸਥਾਨ ਹਾਸਿਲ ਕੀਤਾ। ਮਨਿੰਦਰਜੀਤ ਸਿੰਘ ਤੇ ਕੁਲਦੀਪ ਸਿੰਘ ਨੇ 5000 ਮੀਟਰ ਵਿੱਚ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ। 17 ਸਾਲ ਉਮਰ ਵਰਗ ਵਿੱਚ ਜੈਦੀਪ ਸਿੰਘ ਜੈਵਲਿਨ ਤੇ ਗੋਲਾ ਸੁੱਟਣ ਚ ਦੂਜੇ ਨੰਬਰ ਤੇ ਰਿਹਾ। 14 ਸਾਲ ਉਮਰ ਵਿੱਚ ਸਨਮੀਤ ਸਿੰਘ ਤੇ ਪ੍ਰਭਜੋਤ ਸਿੰਘ ਨੇ ਸ਼ਾਟ ਪੁੱਟ ਵਿੱਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਹੁਣ ਇਹ ਹੋਣਹਾਰ ਵਿਦਿਆਰਥੀ ਜ਼ਿਲ੍ਹਾ ਪੱਧਰ ਤੇ ਹੋਣ ਵਾਲੀਆਂ ਖੇਡਾਂ ਵਿਚ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਪ੍ਰਿੰਸੀਪਲ ਗੁਰਪ੍ਰੀਤ ਕੌਰ, ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ, ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ, ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਸਮੇਤ ਸਮੁੱਚੇ ਸਟਾਫ ਨੇ ਕੋਚ ਕੁਲਦੀਪ ਸਿੰਘ ਧਾਲੀਵਾਲ ਤੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਦਿਲੀ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਦੀ ਉਮੀਦ ਪ੍ਰਗਟਾਈ ਹੈ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਾਡਾ ਮਿਸ਼ਨ ਤੇ ਵਿਜ਼ਨ ਮਿਆਰੀ ਸਿੱਖਿਆ ਅਤੇ ਚੰਗੇ ਸੰਸਕਾਰਾਂ ਦੇ ਨਾਲੋ-ਨਾਲ ਬੱਚਿਆਂ ਦੇ ਸਰੀਰਕ, ਮਾਨਸਿਕ ਤੇ ਬੌਧਿਕ ਵਿਕਾਸ ਵੱਲ ਉਚੇਚਾ ਧਿਆਨ ਦੇਣਾ ਹੈ ਜਿਸ ਲਈ ਸੰਸਥਾ ਦੇ ਕਾਬਲ, ਸੁਹਿਰਦ ਤੇ ਸਮਰਪਿਤ ਅਧਿਆਪਕ ਦਿਨ ਰਾਤ ਮਿਹਨਤ ਕਰ ਰਹੇ ਹਨ।