ਦਸਮੇਸ਼ ਹਾਈ ਸਕੂਲ ਵੱਲੋਂ ਸਾਲਾਨਾ ਨਤੀਜੇ ਦਾ ਐਲਾਨ
ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ
Publish Date: Mon, 30 Mar 2026 04:13 PM (IST)
Updated Date: Tue, 31 Mar 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਸਾਲਾਨਾ ਨਤੀਜੇ ਦਾ ਐਲਾਨ ਕੀਤਾ ਗਿਆ। ਇਸ ਮੌਕੇ ’ਤੇ ਮੁੱਖ ਮਹਿਮਾਨ ਵਜੋਂ ਵਿਜੇ ਕੁਮਾਰ ਸਿੰਗਲਾ, ਪ੍ਰੈਜ਼ੀਡੈਂਟ ਐੱਸਡੀ. ਸੀਨੀਅਰ ਸੈਕੰਡਰੀ ਸਕੂਲ ਅਤੇ ਅਸ਼ੋਕ ਕੁਮਾਰ ਗਰਗ, ਚੇਅਰਮੈਨ ਸੁਖਦੇਵਾ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਮੌਜੂਦ ਰਹੇ। ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਜੀ ਆਇਆਂ ਆਖਿਆ। ਵਿਦਿਆਰਥੀਆਂ ਨੇ ਵੱਖ-ਵੱਖ ਕਲਾਸਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕੀਤੇ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਕਲਾਸ ਨੌਵੀਂ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਅਤੇ ਚਾਹਤ ਨੇ ਪਹਿਲਾ ਸਥਾਨ, ਐਸ਼ਮੀਤ ਅਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ , ਕਰਮਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਲਾਸ ਸੱਤਵੀਂ ਦੀ ਵਿਦਿਆਰਥਣ ਸਿਮਰਨ ਅਤੇ ਅਨਨਿਆ ਨੇ ਪਹਿਲਾ ਸਥਾਨ, ਸੰਦੀਪ ਅਤੇ ਜਸਪ੍ਰੀਤ ਨੇ ਦੂਜਾ ਸਥਾਨ, ਸ਼ੁਭਮ ਅਤੇ ਮਨਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਲਾਸ ਛੇਵੀਂ ਵਿਚ ਨੂਰਦੀਪ ਕੌਰ ਨੇ ਪਹਿਲਾ ਸਥਾਨ ਮੁਸਕਾਨ ਅਤੇ ਗੁਰਲੀਨ ਕੌਰ ਨੇ ਦੂਜਾ ਸਥਾਨ ਅਤੇ ਸਹਿਜਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਕਲਾਸ ਚੌਥੀ ਵਿਚ ਅਰਪਨਦੀਪ ਕੌਰ ਅਤੇ ਮਨੀ ਨੇ ਪਹਿਲਾ ਸਥਾਨ, ਮਹਿਰਾ ਅਤੇ ਬੰਦਨਾ ਨੇ ਦੂਜਾ ਸਥਾਨ ਅਤੇ ਗੋਲਡੀ ਤੇ ਸੁਹਾਨਾ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਨਾਮ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਮਾਪੇ ਵੀ ਇਸ ਮੌਕੇ ’ਤੇ ਹਾਜ਼ਰ ਰਹੇ ਅਤੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ। ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਇਹ ਸਫ਼ਲਤਾ ਮਿਲੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਭਵਿੱਖ ਵਿਚ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਰਿੰਦਰ ਕੌਰ ਜੱਸਲ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਦਿਲੋਂ ਧੰਨਵਾਦ ਕੀਤਾ। ਸਕੂਲ ਦੇ ਸਟਾਫ਼ ਵੱਲੋਂ ਵੀ ਸਾਰੇ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਸਮਾਗਮ ਵਿਚ ਸਕੂਲ ਦੇ ਸੁਰਿੰਦਰ ਕੌਰ ਜੱਸਲ, ਮਨਜੀਤ ਕੌਰ, ਮਨਜੀਤ ਕੌਰ, ਨਿਰਮਲ ਅਰੋੜਾ , ਕਿਰਨਦੀਪ ਕੌਰ, ਸੁਮਨਪ੍ਰੀਤ ਕੌਰ, ਰਜਨੀ, ਤਾਰਾ ਅਤੇ ਸੋਨੀਆ ਆਦਿ ਸ਼ਾਮਿਲ ਸਨ।