- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਇਸ ਉਪਰ ਡੀਸੀ ਸੇਤੀਆ ਨੇ ਸਬੰਧਤ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਬੁਲਾਈ। ਡੀਸੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਸਤਲੁਜ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਲਗਾਤਾਰ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਗਏ ਤਾਂ ਜੋ ਬਰਸਾਤੀ ਸੀਜਨ ਦੌਰਾਨ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਅੱਜ ਡੀਸੀ ਸਾਗਰ ਸੇਤੀਆ ਵੱਲੋਂ ਸਮੀਖਿਆ ਕੀਤੀ ਗਈ ।
ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖਾਸ ਕਰਕੇ ਮੋਗਾ ਸ਼ਹਿਰ ਤੇ ਧਰਮਕੋਟ ਤਹਿਸੀਲ ਨੂੰ ਹੜ੍ਹ ਤੋਂ ਬਚਾਉਣ ਲਈ ਅੰਤਰ ਜ਼ਿਲ੍ਹਾ ਯੋਜਨਾ ਤਿਆਰ ਕੀਤੀ ਗਈ ਹੈ। ਅੱਜ ਇਸ ਉਪਰ ਡੀਸੀ ਸੇਤੀਆ ਨੇ ਸਬੰਧਤ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਬੁਲਾਈ। ਡੀਸੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਸਤਲੁਜ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਲਗਾਤਾਰ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਗਏ ਤਾਂ ਜੋ ਬਰਸਾਤੀ ਸੀਜਨ ਦੌਰਾਨ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਡੀਸੀ ਮੋਗਾ ਵੱਲੋਂ ਬੀਤੇ ਦਿਨੀਂ ਵੀ ਨਗਰ ਨਿਗਮ ਮੋਗਾ ਦੀ ਹਦੂਦ ਅੰਦਰ ਆਉਣ ਵਾਲੀ 4.5 ਕਿਲੋਮੀਟਰ ਲੰਬੀ ਡਰੇਨ ਦੀ ਸਫਾਈ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲਿਆ। ਡੀਸੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਡਰੇਨ ਦੀਆਂ ਦੋਵੇਂ ਸਾਈਡਾਂ ਨੂੰ ਪੱਕੀਆਂ ਕਰਨ ਦਾ ਪ੍ਰਸਤਾਵ ਭੇਜਣ ਲਈ ਵੀ ਕਿਹਾ ਤਾਂ ਜੋ ਉਸਦੇ ਵਹਾਅ ਨੂੰ ਪੂਰੀ ਤਰ੍ਹਾਂ ਚੈਨੇਲਾਇਜ ਕੀਤਾ ਜਾ ਸਕੇ। ਡੀਸੀ ਨੇ ਇਹ ਵੀ ਕਿਹਾ ਕਿ ਨਗਰ ਨਿਗਮ ਡਰੇਨ ਉੱਪਰ ਬਣੀਆਂ ਪੁਲ਼ੀਆਂ ਨੂੰ ਉੱਚੀਆਂ ਕਰਨ ਲਈ ਵੀ ਪ੍ਰਾਜੈਕਟ ਉਲੀਕੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਪੁਲੀਆਂ ਹੇਠ ਬੂਟੀ ਫਸਣ ਕਾਰਨ ਪੁਲੀਆਂ ਬੰਦ ਹੋਣ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਸੁਰੱਖਿਅਤ ਥਾਵਾਂ ਦੀ ਤਸਦੀਕ ਕਰਨ ਆਦਿ ਦਾ ਕੰਮ ਪਹਿਲ ਦੇ ਅਧਾਰ ‘ਤੇ ਕਰਕੇ ਮੁਕੰਮਲ ਐਕਸ਼ਨ ਪਲਾਨ ਸੌਂਪਿਆ ਜਾਵੇ। ਇਸ ਮੌਕੇ ਏਡੀਸੀ ਜਸਪਿੰਦਰ ਸਿੰਘ, ਸਮੂਹ ਐੱਸਡੀਐੱਮਜ , ਡਰੇਨਜ , ਮਾਲ, ਸਿਹਤ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।