- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਸੀ ਮੋਗਾ ਸਾਗਰ ਸੇਤੀਆ ਨੇ ਮੋਗਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਡੀਸੀ ਮੋਗਾ ਸਾਗਰ ਸੇਤੀਆ ਨੇ ਮੋਗਾ ਵਿਚ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਅਤੇ ਦੂਜੇ ਆਵਾਜੀ ਸਬੰਧੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਪਾਬੰਦੀ ਆਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ-2000 ਵਿਚ ਉਪਬੰਧਾਂ ਦੇ ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮਨਜੂਰੀ ਤੋਂ ਬਿਨ੍ਹਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਪਰ ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ ਤੇ ਲਾਗੂ ਨਹੀਂ ਹੋਵੇਗਾ ਜਿਹਨਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀਜੇ ਅਤੇ ਲਾਊਡ ਸਪੀਕਰ/ਐਂਪਲੀਫਾਇਰ/ਢੋਲ, ਡਰੱਮ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਆਵਾਜ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਛੱਡ ਕੇ) ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਹੋਵੇਗੀ। ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ ਦੀ ਸੀਮਾ 10 ਡੀਬੀ(ਏ) ਅਤੇ 75 ਡੀਬੀ (ਏ) ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰ ਅਨੁਸਾਰ ਤੋਂ ਵੱਧ ਨਹੀਂ ਹੋਵੇਗੀ। ਇਹ ਹੁਕਮ ਸਾਰੇ ਅਦਾਰਿਆਂ ਤੇ ਲਾਗੂ ਹੋਵੇਗਾ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖਿਆਂ ਨੂੰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਤੇ ਲਾਗੂ ਨਹੀਂ ਹੋਵੇਗੀ। ਪਰੈਸ਼ਰ ਹਾਰਨ/ਹੂਟਰ ਅਤੇ ਹੋਰ ਅਜਿਹੇ ਜਿਆਦਾ ਆਵਾਜ ਪੈਦਾ ਕਰਨ ਵਾਲੇ ਹਾਰਨ ਨਿਰਧਾਰਤ ਸੀਮਾ ਤੋਂ ਵੱਧ ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਮੈਰਿਜ ਪੈਲਿਸਾਂ ਵਿਚ ਲਾਊਡ ਸਪੀਕਰਾਂ ਦੀ ਆਵਾਜ ਮੈਰਿਜ ਪੈਲਿਸ ਤੋਂ ਬਾਹਰ ਨਹੀਂ ਜਾਣੀ ਚਾਹੀਦੀ। ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀਜੇ ਅਤੇ ਮੈਰਿਜ ਪੈਲੇਸ ਆਦਿ ਸਾਰਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਡੀਸੀ ਨੇ ਕਿਹਾ ਕਿ ਲਾਊਡ ਸਪੀਕਰਾਂ ਕਾਰਨ ਬਿਰਧ ਅਤੇ ਬਿਮਾਰ ਵਿਅਕਤੀਆਂ ਅਤੇ ਪੜ੍ਹਾਈ ਵਾਲੇ ਵਿਦਿਆਰਥੀਆਂ ਆਇਦ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ੋਰ ਸ਼ਰਾਬਾ ਅਤੇ ਪ੍ਰਦੂਸ਼ਣ ਦੇ ਫਲਸਰੂਪ ਆਮ ਲੋਕਾਂ ਦੀ ਮਾਨਸਿਕਤਾ ਅਤੇ ਬੱਚਿਆਂ ਦੀ ਸਿਹਤ ਉੱਤੇ ਪੈਂਦੇ ਭੈੜੇ ਅਸਰ ਤੋਂ ਇਲਾਵਾ ਅਣਅਧਿਕਾਰਤ ਤੌਰ ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ ਕਾਰਨ ਉਤਪੰਨ ਹੋਣ ਵਾਲੀ ਸੰਭਾਵੀ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 28 ਫਰਵਰੀ ਤੱਕ ਲਾਗੂ ਰਹਿਣਗੇ।