- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਵਾਉਣ ਅਤੇ ਉਸਦੇ ਪਰਿਵਾਰਕ ਮੈਂਬਰਾਂ ਤੱਕ ਸੂਚਨਾ ਪਹੁੰਚਾਉਣ ਦੇ ਮਕਸਦ ਨਾਲ ਮ੍ਰਿਤਕ ਦੇਹ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਮੋਗਾ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

ਵਕੀਲ ਮਹਿਰੋਂ, ਮੋਗਾ: ਕੋਟਕਪੂਰਾ ਰੋਡ 'ਤੇ ਸਥਿਤ ਬਾਘਾਪੁਰਾਣਾ ਨੇੜਲੇ ਦਾਣਾ ਮੰਡੀ ਖੇਤਰ ਵਿੱਚ ਇੱਕ ਅਣਪਛਾਤਾ ਵਿਅਕਤੀ ਲਾਵਾਰਿਸ ਹਾਲਤ ਵਿੱਚ ਬੇਹੋਸ਼ ਪਿਆ ਮਿਲਣ ਨਾਲ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਰਾਹਗੀਰਾਂ ਵੱਲੋਂ ਇਸ ਸਬੰਧੀ ਜਾਣਕਾਰੀ ਮਿਲਣ ਉਪਰੰਤ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰਾਂ ਨੇ ਮਨੁੱਖਤਾ ਦਾ ਫਰਜ਼ ਨਿਭਾਉਂਦੇ ਹੋਏ ਬੇਹੋਸ਼ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਸ ਦੀ ਤੁਰੰਤ ਜਾਂਚ ਕੀਤੀ ਗਈ। ਪਰੰਤੂ ਡਾਕਟਰੀ ਟੀਮ ਨੇ ਜਾਂਚ ਤੋਂ ਬਾਅਦ ਉਸ ਵਿਅਕਤੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਵਾਉਣ ਅਤੇ ਉਸਦੇ ਪਰਿਵਾਰਕ ਮੈਂਬਰਾਂ ਤੱਕ ਸੂਚਨਾ ਪਹੁੰਚਾਉਣ ਦੇ ਮਕਸਦ ਨਾਲ ਮ੍ਰਿਤਕ ਦੇਹ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਮੋਗਾ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਸੁਸਾਇਟੀ ਦੇ ਮੈਂਬਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਵਿਅਕਤੀ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਜਾਂ ਸਮਾਜ ਸੇਵਾ ਸੁਸਾਇਟੀ ਨਾਲ ਸੰਪਰਕ ਕਰੇ, ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ ਅਤੇ ਉਸ ਦੇ ਪਰਿਵਾਰ ਤੱਕ ਸੂਚਨਾ ਪਹੁੰਚਾਈ ਜਾ ਸਕੇ।
ਇਸ ਮੌਕੇ ਸਮਾਜ ਸੇਵਾ ਸੁਸਾਇਟੀ ਵੱਲੋਂ ਨਿਭਾਈ ਗਈ ਮਨੁੱਖਤਾ ਭਰੀ ਸੇਵਾ ਦੀ ਇਲਾਕੇ ਦੇ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।