ਅਵਤਾਰ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ
Publish Date: Fri, 02 Jan 2026 03:53 PM (IST)
Updated Date: Sat, 03 Jan 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਕਸਬਾ ਬਿਲਾਸਪੁਰ ਵਿਖੇ ਗੁਰਦੁਆਰਾ ਮਾਲੂਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਪੱਪੀ, ਅਵਤਾਰ ਸਿੰਘ ਤਾਰਾ ਅਤੇ ਅਜੈਬ ਸਿੰਘ ਨੇ ਦੱਸਿਆ ਕਿ ਇਸ ਨਗਰ ਕੀਰਤਨ ਵਿਚ ਭਾਈ ਰਾਏ ਸਿੰਘ ਦੇ ਕਵੀਸ਼ਰੀ ਜਥੇ ਵੱਲੋਂ ਗੁਰ ਇਤਿਹਾਸ ਸੁਣਾ ਕਿ ਸੰਗਤਾਂ ਨੂੰ ਗੁਰੂ ਉਪਦੇਸ਼ ਦਿੱਤਾ। ਨਗਰ ਕੀਰਤਨ ਦੀ ਸਪੂੰਰਨਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਕੀਤੀ। ਨਗਰ ਕੀਰਤਨ ਵਿਚ ਜੁੜੀਆਂ ਸੰਗਤਾਂ ਲਈ ਪਿੰਡ ਵਾਸੀਆਂ ਵੱਲੋਂ ਹਰ ਪੜਾਅ ਦੇ ਚਾਹ ਦੇ ਲੰਗਰ ਤਿਆਰ ਕੀਤੇ ਹੋਏ ਸਨ।