- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਲੇਰੀ ਆ/ਡੇਂ ਗੂ/ਚਿਕ ਨਗੁਨੀਆ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮਲੇਰੀਆ/ਡੇਂਗੂ/ਚਿਕਨਗੁਨੀਆ ਬਿਮਾਰੀਆਂ ਦੀ ਰੋਕਥਾਮ ਅਤੇ ਇਸ ਪ੍ਰਤੀ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਲਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਸਬੰਧਤ ਵਿਭਾਗਾਂ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ’ਚ ਇਸ ਮੀਟਿੰਗ ਵਿਚ ਨਗਰ ਨਿਗਮ ਐੱਸਡੀਐੱਮ, ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਪੰਚਾਇਤੀ ਰਾਜ, ਸਿੱਖਿਆ ਵਿਭਾਗ ਤੇ ਸਿਹਤ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਸਿਹਤ ਵਿਭਾਗ ਦੇ ਨੁਮਾਇੰਦਆਂ ਨੇ ਮੀਟਿੰਗ ’ਚ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਬੁਖਾਰ ਵਾਲੇ ਮਰੀਜ਼ਾਂ ਦਾ ਖੂਨ ਟੈਸਟ ਮੁਫ਼ਤ ਕੀਤਾ ਜਾਂਦਾ ਹੈ ਅਤੇ ਮਲੇਰੀਆ ਦੀ ਰਿਪੋਰਟ ਪਾਜੀਟਿਵ ਆਉਣ ’ਤੇ ਮਰੀਜ਼ਾਂ ਨੂੰ ਪੂਰਾ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਮਲੇਰੀਆ ਅਤੇ ਡੇਂਗੂ ਪ੍ਰਭਾਵਿਤ ਇਲਾਕੇ ਵਿੱਚ ਫੀਵਰ ਸਰਵੇ ਅਤੇ ਸਪਰੇਅ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਜ਼ਿਲ੍ਹੇ ਦੇ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਜੋ ਕਿ ਮੱਛਰਾਂ ਦਾ ਲਾਰਵਾ ਖਾਂਦੀਆਂ ਹਨ, ਨੂੰ ਛੱਡਣਾ ਯਕੀਨੀ ਬਣਾਉਣ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਉਨ੍ਹਾਂ ਹਦਾਇਤ ਜਾਰੀ ਕੀਤੀ ਕਿ ਉਹ ਡੇਂਗੂ/ਚਿਕਨਗੁਨੀਆ/ਮਲੇਰੀਆ ਨੂੰ ਰੋਕਣ ਲਈ ਕਰਵਾਈ ਜਾਣ ਵਾਲੀ ਫ਼ਾਗਿੰਗ ਜਾਂ ਲਾਰਵੇ ਦੀ ਚੈਕਿੰਗ ਜਾਂ ਹੋਰ ਕਾਰਵਾਈ ਦਾ ਰੋਸਟਰ ਬਣਾ ਕੇ ਦਫ਼ਤਰ ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਏਡੀਜ਼ ਦੀ ਬ੍ਰੀਡਿੰਗ ਦੇ ਖ਼ਾਤਮੇ ਲਈ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇ ਦੇ ਤੌਰ ’ਤੇ ਮਨਾਉਣ ਅਤੇ ਘਰਾਂ ’ਚ ਮੱਛਰਾਂ ਦੀ ਬ੍ਰੀਡਿੰਗ ਦੇ ਖ਼ਾਤਮੇ ਲਈ ਹਰ ਐਤਵਾਰ ਡੇਂਗ ’ਤੇ ਵਾਰ ਦਾ ਪ੍ਰਚਾਰ ਜ਼ੋਰਾਂ ’ਤੇ ਕੀਤਾ ਜਾਵੇ। ਇਸ ਦੌਰਾਨ ਘਰਾਂ ’ਚ ਪਏ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਜਾਂ ਕੰਨਟੇਨਰਾਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਘਰਾਂ ’ਚ ਪਏ ਖ਼ਾਲੀ ਕੰਨਟੇਨਰ, ਗਮਲੇ, ਟਾਇਰਾਂ, ਕੂਲਰ ਜਾਂ ਫ਼ਰਿਜਾਂ ਦੀਆਂ ਡਿਸਪੋਜ਼ਲ ਟ੍ਰੇਆਂ ਨੂੰ ਸਾਫ਼ ਕਰਵਾਇਆ ਜਾਵੇ। ਉਨ੍ਹਾਂ ਮਿਊਂਸੀਪਲ ਕਾਰਪੋਰੇਸ਼ਨ ਅਤੇ ਲੋਕਲ ਸਰਕਾਰੀ ਕਮੇਟੀਆਂ ਨੂੰ ਫ਼ਾਗਿੰਗ ਲਗਾਤਾਰ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਏਡੀਜ਼ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਫ਼ਾਗਿੰਗ ਕਰਨ ਦਾ ਸਮਾਂ ਸਵੇਰੇ 9 ਤੋਂ 11 ਵਜੇ ਅਤੇ ਸ਼ਾਮ 4 ਤੋਂ 7 ਵਜੇ ਦੇ ’ਚ ਹੀ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਡੇਂਗੂ/ਚਿਕਨਗੁਨੀਆ/ਮਲੇਰੀਆ ਲਈ ਰੋਕਥਾਮ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ’ਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ ਤਾਂ ਕਿ ਜ਼ਿਲ੍ਹੇ ’ਚ ਇਨ੍ਹਾਂ ਦੇ ਕੇਸਾਂ ਨੂੰ ਘਟਾਇਆ ਜਾ ਸਕੇ।