ਡੀਸੀ ਵੱਲੋਂ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਨਾਲ ਮੀਟਿੰਗ
ਆਧਾਰ ਨਾਮਾਂਕਣ ਦੀ ਸਥਿਤੀ ਦੀ
Publish Date: Thu, 02 Apr 2026 04:39 PM (IST)
Updated Date: Fri, 03 Apr 2026 04:07 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਮੈਂਡੇਟਰੀ ਬਾਇਓਮੈਟਰਿਕ ਅਪਡੇਟ (ਐੱਮਬੀਯੂ) ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਆਧਾਰ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਡਾਇਰੈਕਟਰ ਯੂਆਈਡੀਏਆਈ ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਵੀ ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਧਾਰ ਪ੍ਰਮਾਣਿਕਤਾ ਅਤੇ ਆਧਾਰ ਆਫ਼ਲਾਈਨ ਵੈਰੀਫ਼ਿਕੇਸ਼ਨ ਸਮੇਤ ਆਧਾਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਾਗਰ ਸੇਤੀਆ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਆਧਾਰ ਲਈ ਦਰਜ ਕਰਵਾਉਣ ਅਤੇ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ’ਤੇ ਲਾਜ਼ਮੀ ਬਾਇਓ-ਮੈਟ੍ਰਿਕ ਅਪਡੇਟ (ਐੱਮਬੀਯੂ) ਕਰਵਾਉਣ। ਉਨ੍ਹਾਂ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਇਸ ਮਕਸਦ ਲਈ ਕੈਂਪ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ 0 ਤੋਂ 5 ਸਾਲ ਦੇ ਲਗਭਗ 42385 ਅਤੇ 05 ਤੋਂ 18 ਸਾਲ ਦੇ 13397 ਬੱਚਿਆਂ ਦੀ ਇਨਰੋਲਮੈਂਟ ਪੈਡਿੰਗ ਹੈ। ਇਸ ਤੋਂ ਇਲਾਵਾ 5 ਸਾਲ ਤੋਂ ਘੱਟ 44529 ਅਤੇ 5 ਤੋਂ 15 ਸਾਲ ਦੇ 36949 ਬੱਚਿਆਂ ਦਾ ਲਾਜ਼ਮੀ ਬਾਇਓ-ਮੈਟ੍ਰਿਕ ਅਪਡੇਟ (ਐੱਮਬੀਯੂ) ਪੈਡਿੰਗ ਹੈ। ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ ਇਮਤਿਹਾਨਾਂ ਤੋਂ ਤੁਰੰਤ ਬਾਅਦ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਸਬੰਧੀ ਕੈਂਪ ਲਗਾਉਣ ਦੀ ਸਖ਼ਤ ਹਦਾਇਤ ਕੀਤੀ ਨਾਲ ਹੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਬੱਚਿਆਂ ਦਾ ਲਾਜ਼ਮੀ ਬਾਇਓ-ਮੈਟ੍ਰਿਕ ਅਪਡੇਟ (ਐੱਮਬੀਯੂ) ਜ਼ਰੂਰ ਕਰਵਾਉਣ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜਾਂ ਨਾਲ ਆਪਣੇ ਆਧਾਰ ਕਾਰਡ ਨੂੰ ਅਪਡੇਟ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਨਾਗਰਿਕਾਂ ਦੇ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।