- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨਡੀਸੀ ਨੇ ਆਰਸੇਟੀ ਦੀ ਰੀਵਿਊ ਮੀਟਿੰਗ ਕੀਤੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਦਿਹਾਤੀ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਮੋਗਾ ਸਾਗਰ ਸੇਤੀਆ ਨੇ ਇਸ ਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿਚ ਉਨ੍ਹਾਂ ਨਾਲ ਲੀਡ ਬੈਂਕ ਮੈਨੇਜਰ ਚਿਰਿੰਜੀਵ ਸਿੰਘ, ਡੀਡੀਐੱਮ ਨਾਬਾਰਡ ਰਸ਼ੀਦ ਲੇਖੀ ਤੋਂ ਇਲਾਵਾ ਹੋਰ ਵੀ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਸਾਗਰ ਸੇਤੀਆ ਨੇ ਇਸ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਆਰਸੇਟੀ ਵਿਚ ਆਉਣ ਵਾਲੇ ਸਿੱਖਿਆਰਥੀਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸਵੈ ਰੁਜ਼ਗਾਰ ਅਪਣਾ ਕੇ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਉਹ ਆਪਣੇ ਅਪਨਾਉਣ ਵਾਲੇ ਕੰਮ ਧੰਦੇ ਬਾਰੇ ਭਵਿੱਖ ਦੀ ਯੋਜਨਾ ਤਿਆਰ ਕਰਕੇ ਦ੍ਰਿੜ ਇਰਾਦੇ ਨਾਲ ਉਸ ਟੀਚੇ ਦੀ ਪ੍ਰਾਪਤੀ ਲਈ ਯਤਨ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਰਸੇਟੀ ਅਧੀਨ ਕਰਵਾਏ ਜਾਣ ਵਾਲੇ ਕੋਰਸਾਂ ਵਿਚ ਬੇਕਰੀ ਅਤੇ ਭਵਿੱਖ ਦੀਆਂ ਨਵੀਆਂ ਤਕਨੀਕਾਂ ’ਤੇ ਆਧਾਰਿਤ ਕਿੱਤਾਮੁਖੀ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਇਸ ਸਿਖਲਾਈ ਦੇ ਆਧਾਰ ’ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਇਸਦੀ ਪ੍ਰਫੁੱਲਤਾ ਦੇ ਰਾਹ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਇੰਡਸਟਰੀਜ਼ ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਮੰਗ ਅਨੁਸਾਰ ਸਿੱਖਿਆਰਥੀਆਂ ਨੂੰ ਟ੍ਰੇਨਿੰਗ ਦੇਣ ਦੀ ਹਦਾਇਤ ਵੀ ਕੀਤੀ ਤਾਂ ਕਿ ਸਿਖਿਆਰਥੀਆਂ ਨੂੰ ਛੇਤੀ ਤੋਂ ਛੇਤੀ ਰੁਜ਼ਗਾਰ ਦਵਾਇਆ ਜਾ ਸਕੇ। ਮੀਟਿੰਗ ਵਿਚ ਹਾਜ਼ਰ ਆਰਸੇਟੀ ਡਾਇਰੈਕਟਰ ਗੌਰਵ ਕੁਮਾਰ ਨੇ ਡਿਪਟੀ ਕਮਿਸ਼ਨਰ ਨੂੰ ਜੀ ਆਇਆਂ ਕਹਿੰਦਿਆਂ ਦੱਸਿਆ ਕਿ 2009 ਤੋਂ ਸ਼ੁਰੂ ਹੋਈ ਇਸ ਸੰਸਥਾ ਵੱਲੋਂ ਹੁਣ ਤੱਕ ਵੱਖ ਵੱਖ ਸਿਖਲਾਈ ਕੋਰਸਾਂ ਵਿਚ ਹਜ਼ਾਰਾਂ ਸਿੱਖਿਆਰਥੀ ਸਿਲਾਈ ਕਢਾਈ, ਬਿਊਟੀ ਪਾਰਲਰ, ਡੇਅਰੀ ਫਾਰਮਿੰਗ, ਕੰਪਿਊਟਰ ਬੇਸਿਕ ਅਤੇ ਪਲੰਬਰ ਆਦਿ ਵੱਖ ਵੱਖ ਕੋਰਸਾਂ ਦੀ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਸਿੱਖਿਆਰਥੀ ਆਪਣਾ ਖੁਦ ਦਾ ਧੰਦਾ ਸ਼ੁਰੂ ਕਰਕੇ ਆਤਮ ਨਿਰਭਰ ਹੋਣ ਵਿਚ ਸਫ਼ਲ ਹੋਏ ਹਨ। ਡੀਸੀ ਸਾਗਰ ਸੇਤੀਆ ਨੇ ਆਰਸੇਟੀ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਸਮੇਂ ਸਮੇਂ ਬਾਅਦ ਆਪਣੇ ਕੰਮ ਦਾ ਰੀਵਿਊ ਕੀਤਾ ਜਾਵੇ ਤਾਂ ਜੌ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਭ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਜਦ ਅਗਲੇ ਵਿੱਤੀ ਸਾਲ ਦਾ ਨਵਾਂ ਟੀਚਾ ਆਵੇ ਤਾਂ ਸਭ ਤੋਂ ਪਹਿਲਾਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਰਾਹੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਹਾਜ਼ਰ ਲੀਡ ਜ਼ਿਲ੍ਹਾ ਮੈਨੇਜਰ ਚਿਰਿੰਜੀਵ ਸਿੰਘ ਨੇ ਜ਼ਿਲ੍ਹੇ ਦੀਆਂ ਸਮੂਹ ਬੈਕਾਂ ਵੱਲੋਂ ਭਰੋਸਾ ਦਵਾਇਆ ਗਿਆ ਕਿ ਬੈਕਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋ ਵੱਧ ਕਰਜ਼ੇ ਮੁਹੱਈਆ ਕਰਵਾਉਣ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਆਰਸੇਟੀ ਮੋਗਾ ਦੀ ਤਿਮਾਹੀ ਮੀਟਿੰਗ ਦੌਰਾਨ ਤਿਮਾਹੀ ਰਿਪੋਰਟ ਪੇਸ਼ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਨੇ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ ਦੇ ਕੰਮਕਾਜ ਦਾ ਨਿਰੀਖਣ ਕਰਦਿਆਂ ਵਿਸਥਾਰ ਵਿਚ ਮੈਂਬਰਾਂ ਪਾਸੋਂ ਜਾਣਕਾਰੀ ਹਾਸਲ ਕੀਤੀ।