ਡਿਪਟੀ ਡੀਈਓ ਨੇ ਬੂਟੇ ਲਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼ ਮਿਨਿਸਟਰੀ ਆਫ਼ ਇਨਵਾਇਰਮੈਂਟ ਫੋਰੈਸਟ
Publish Date: Mon, 24 Aug 2026 03:45 PM (IST)
Updated Date: Mon, 24 Aug 2026 03:45 PM (IST)
ਡਾ. ਦਿਨੇਸ਼ ਜੈਨ ਵੱਲੋਂ 500 ਤੋਂ ਵੱਧ ਬੂਟਿਆਂ ਦਾ ਵਿਸ਼ੇਸ਼ ਯੋਗਦਾਨ ਅਵਤਾਰ ਸਿੰਘ ਪੰਜਾਬੀ ਜਾਗਰਣ ਅਜੀਤਵਾਲ : ਮਿਨਿਸਟਰੀ ਆਫ਼ ਇਨਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਸਾਂਝੇ ਯਤਨਾਂ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਆਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ ਮਠਾੜੂ ਅਤੇ ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਦੀ ਅਗਵਾਈ ਹੇਠ ਵਾਤਾਵਰਨ ਨੂੰ ਮੁੜ ਸੁਰਜੀਤ ਕਰਨ ਲਈ ਚੱਲ ਰਹੀ ਮੁਹਿੰਮ ‘ਏਕ ਪੇੜ ਮਾਂ ਕੇ ਨਾਮ’ ਬਲਾਕ ਮੋਗਾ ਇਕ ਵਿਚ ਜ਼ਿਲ੍ਹਾ ਪੱਧਰੀ ਪੌਦੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਡਾ. ਦਿਨੇਸ਼ ਜੈਨ, ਹੈੱਡ ਆਫ਼ ਮੈਡੀਸਨ ਵਿਭਾਗ, ਡੀਐੱਮਸੀ ਹਸਪਤਾਲ, ਲੁਧਿਆਣਾ ਵੱਲੋਂ 500 ਤੋਂ ਉੱਪਰ ਬੂਟਿਆਂ ਲਈ ਵਿਸ਼ੇਸ਼ ਸਹਿਯੋਗ ਅਤੇ ਯਤਨ ਬੇਹੱਦ ਸ਼ਲਾਘਾਯੋਗ ਰਹੇ ਜਿੰਨਾ ਨੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਇਸ ਮੁਹਿੰਮ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ, ਜ਼ਿਲ੍ਹਾ ਕੋਆਰਡੀਨੇਟਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਡਾ. ਦੀਪਕ ਸ਼ਰਮਾ, ਬੀਐੱਨਓ ਚਰਨਜੀਤ ਸਿੰਘ, ਪ੍ਰਿੰਸੀਪਲ ਸੁਖਜੀਤ ਸਿੰਘ, ਇੰਚਾਰਜ ਪ੍ਰਿੰਸੀਪਲ ਬੇਅੰਤ ਕੌਰ, ਮੁੱਖ ਅਧਿਆਪਕ ਸੰਦੀਪ ਸਿੰਘ ਅਤੇ ਰੁਪਿੰਦਰਜੀਤ ਕੌਰ, ਬਲਾਕ ਕੋਆਰਡੀਨੇਟਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਮੋਗਾ ਇਕ, ਪਲਵਿੰਦਰ ਸਿੰਘ ਸਰਾਂ ਬਲਾਕ ਮੋਗਾ ਦੋ ਕਆਰਡੀਨੇਟਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਵੱਖ-ਵੱਖ ਸਕੂਲਾਂ ਸਸਸਸ ਕੋਕਰੀ ਕਲਾਂ (ਲੜਕੇ), ਸਪਸ ਕੋਕਰੀ ਕਲਾਂ, ਸਕੰਸਸਸ ਕੋਕਰੀ ਕਲਾਂ, ਐੱਸਜੀਟੀਬੀ ਪਬਲਿਕ ਸਕੂਲ, ਕੋਕਰੀ ਕਲਾਂ, ਸਹਸ ਕਿਲੀ ਚਾਹਲਾਂ, ਸਪਸ ਕਿਲੀ ਚਾਹਲਾਂ, ਸਹਸ ਕੋਕਰੀ ਫੂਲਾ ਸਿੰਘ, ਸਪਸ ਨਵਾਂ ਚੁਹੜਚੱਕ, ਸਸਸਸ ਅਜੀਤਵਾਲ, ਸਪਸ ਅਜੀਤਵਾਲ, ਹੋਲੀ ਹਾਰਟ ਅਜੀਤਵਾਲ (ਪ੍ਰਾਈਵੇਟ) ਵਿਚ ਉਨ੍ਹਾਂ ਵੱਲੋਂ ਪੌਦੇ ਲਗਾ ਕੇ ਮੁਹਿੰਮ ਨੂੰ ਅੱਗੇ ਵਧਾਇਆ ਗਿਆ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਰੁੱਖ ਸਿਰਫ਼ ਵਾਤਾਵਰਨ ਦੀ ਸ਼ੋਭਾ ਨਹੀਂ, ਸਗੋਂ ਧਰਤੀ ’ਤੇ ਜੀਵਨ ਦਾ ਆਧਾਰ ਹਨ। ਅੱਜ ਲਗਾਇਆ ਗਿਆ ਇੱਕ ਪੌਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ, ਛਾਂ ਅਤੇ ਸਿਹਤਮੰਦ ਵਾਤਾਵਰਨ ਦਾ ਤੋਹਫ਼ਾ ਹੈ। ਇਸ ਲਈ ਪੌਦਾ ਲਗਾਉਣ ਦੇ ਨਾਲ ਉਸ ਦੀ ਸੰਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ, ਈਕੋ ਕਲੱਬ ਇੰਚਾਰਜਾਂ ਅਤੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਾਰਿਆਂ ਨੇ ਲਗਾਏ ਗਏ ਪੌਦਿਆਂ ਦੀ ਨਿਰੰਤਰ ਸੰਭਾਲ ਕਰਨ ਅਤੇ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਹਰਿਆਲੀ ਪੈਦਾ ਕਰਨ ਦਾ ਸੰਕਲਪ ਲਿਆ। ਇਹ ਜ਼ਿਲ੍ਹਾ ਪੱਧਰੀ ਉਪਰਾਲਾ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਬਲਾਕ ਮੋਗਾ ਇਕ ਵਿਚ ਹੋਰ ਮਜ਼ਬੂਤ ਕਰਨ ਅਤੇ ਵਾਤਾਵਰਨ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਇਆ।