- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਮਾਤਾ ਵਿੱਦਿਆ ਕੌਰ ਜੀ ਦੇ ਅਕਾਲ ਚਲਾਣੇ ਕਾਰਨ ਜਿੱਥੇ ਪਰਿਵਾਰ ਡੂੰਘੇ ਦੁੱਖ ਵਿਚੋਂ ਗੁਜ਼ਰ ਰਿਹਾ ਹੈ, ਉੱਥੇ ਹੀ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਲੋਕਾਂ ਨਾਲ ਆਪਣਾ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਲੋਕਾਂ ਦੇ ਕੰਮਾਂ ਸਬੰਧੀ ਲੋੜੀਂਦੀ ਕਾਰਵਾਈ ਕਰਵਾਉਣ ਦਾ ਸਿਲਸਿਲਾ ਵੀ ਜਾਰੀ ਹੈ। ਮਾਤਾ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਆਪਣੇ ਗ੍ਰਹਿ ਵਿਖੇ ਪਰਿਵਾਰ ਸਮੇਤ ਸੋਗ ਵਿਚ ਬੈਠੇ ਹੋਏ ਹਨ। ਇਸ ਦੁੱਖ ਦੀ ਘੜੀ ਵਿਚ ਵੀ ਲੋਕ ਆਪਣੀਆਂ ਸਮੱਸਿਆਵਾਂ, ਮੁਸ਼ਕਲਾਂ ਅਤੇ ਕੰਮਾਂ ਸਬੰਧੀ ਉਨ੍ਹਾਂ ਕੋਲ ਪਹੁੰਚ ਰਹੇ ਹਨ। ਵਿਧਾਇਕ ਵੱਲੋਂ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਸਬੰਧਤ ਮਾਮਲਿਆਂ ਵਿਚ ਲੋੜ ਅਨੁਸਾਰ ਅਧਿਕਾਰੀਆਂ ਨਾਲ ਸੰਪਰਕ ਕਰਕੇ ਕਾਰਵਾਈ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਲੋਕਾਂ ਨਾਲ ਜੁੜਾਅ ਅਤੇ ਹਲਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਪ੍ਰਤੀ ਜ਼ਿੰਮੇਵਾਰੀ ਉਨ੍ਹਾਂ ਦੇ ਰੋਜ਼ਾਨਾ ਦੇ ਲੋਕ ਸੰਪਰਕ ਦਾ ਅਹਿਮ ਹਿੱਸਾ ਹੈ। ਲੋਕਤੰਤਰ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣਨਾ, ਉਨ੍ਹਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਉਣਾ ਅਤੇ ਹੱਲ ਲਈ ਯਤਨ ਕਰਨਾ ਇਕ ਚੁਣੇ ਹੋਏ ਨੁਮਾਇੰਦੇ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੁੰਦੀ ਹੈ। ਇਸੇ ਤਹਿਤ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਸੰਪਰਕ ਵਿਚ ਰਹਿ ਕੇ ਉਨ੍ਹਾਂ ਦੇ ਮਸਲਿਆਂ ਨੂੰ ਸੁਣ ਰਹੇ ਹਨ। ਇਸ ਸਮੇਂ ਜਿੱਥੇ ਵਿਧਾਇਕ ਆਪਣੇ ਮਾਤਾ ਜੀ ਦੇ ਵਿਛੋੜੇ ਦਾ ਡੂੰਘਾ ਦੁੱਖ ਸਹਿਣ ਕਰ ਰਹੇ ਹਨ, ਉੱਥੇ ਹੀ ਲੋਕਾਂ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਦੁੱਖ ਸਾਂਝਾ ਕਰਨ ਅਤੇ ਪਰਿਵਾਰ ਨੂੰ ਹੌਂਸਲਾ ਦੇਣ ਦਾ ਸਿਲਸਿਲਾ ਵੀ ਜਾਰੀ ਹੈ। ਇਲਾਕੇ ਦੇ ਲੋਕ, ਪਾਰਟੀ ਆਗੂ, ਵਰਕਰ ਅਤੇ ਹੋਰ ਸਤਿਕਾਰਯੋਗ ਸ਼ਖ਼ਸੀਅਤਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੀਆਂ ਹਨ। ਮਾਤਾ ਵਿੱਦਿਆ ਕੌਰ ਦਾ ਅਕਾਲ ਚਲਾਣਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਦੁੱਖ ਦੀ ਘੜੀ ਵਿਚ ਸਮੁੱਚੇ ਇਲਾਕੇ ਵੱਲੋਂ ਪ੍ਰਗਟਾਈ ਜਾ ਰਹੀ ਹਮਦਰਦੀ ਪਰਿਵਾਰ ਲਈ ਹੌਂਸਲੇ ਦਾ ਸਹਾਰਾ ਹੈ।